ਭਾਰਤ ਦੀ ਸੱਭ ਤੋਂ ਵੱਡੀ ਕੰਪਨੀ ਬਣੀ ਰਿਲਾਇੰਸ ਇੰਡਸਟਰੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਭਾਰਤ ਦੇ ਨਾਲ-ਨਾਲ ਏਸ਼ੀਆ ਦੇ ਵੀ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਨੇ ਅੱਜ ਇਕ ਹੋਰ ਨਵਾਂ ਮੁਕਾਮ ਹਾਸਲ ਕਰ ਲਿਆ ਹੈ..........

Reliance Industries

ਨਵੀਂ ਦਿੱਲੀ : ਭਾਰਤ ਦੇ ਨਾਲ-ਨਾਲ ਏਸ਼ੀਆ ਦੇ ਵੀ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਨੇ ਅੱਜ ਇਕ ਹੋਰ ਨਵਾਂ ਮੁਕਾਮ ਹਾਸਲ ਕਰ ਲਿਆ ਹੈ। ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਇੰਡਸਟੀਜ਼ ਦਾ ਕੁਲ ਬਾਜ਼ਾਰ ਪੂੰਜੀਕਰਨ (ਮਾਰਕੀਟ ਕੈਪ) ਪਹਿਲੀ ਵਾਰ 8 ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ। ਇਸ ਦੇ ਨਾਲ ਹੀ ਰਿਲਾਇੰਸ ਇੰਡਸਟਰੀਜ਼ ਇਸ ਮੁਕਾਮ ਤਕ ਪਹੁੰਚਣ ਵਾਲੀ ਦੇਸ਼ ਦੀ ਪਹਿਲੀ ਕੰਪਨੀ ਬਣ ਗਈ ਹੈ। ਇਸ ਤੋਂ ਪਹਿਲਾਂ ਅੱਜ ਤਕ ਭਾਰਤ ਦੀ ਅਜਿਹੀ ਕੋਈ ਕੰਪਨੀ ਨਹੀਂ ਸੀ, ਜਿਸ ਦਾ ਬਾਜ਼ਾਰ ਪੂੰਜੀਕਰਨ ਅੱਠ ਲੱਖ ਕਰੋੜ ਰੁਪਏ ਤਕ ਪਹੁੰਚਿਆ ਹੋਵੇ।

ਦਰਅਸਲ ਵੀਰਵਾਰ ਨੂੰ ਕਾਰੋਬਾਰ ਦੌਰਾਨ ਆਈ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਤੇ ਤੇਜ਼ੀ ਤੋਂ ਬਾਅਦ ਕੰਪਨੀ ਨੇ ਇਹ ਮੁਕਾਮ ਹਾਸਲ ਕੀਤਾ ਹੈ। ਅੱਜ ਕਾਰੋਬਾਰ ਦੌਰਾਨ ਕੰਪਨੀ ਦੀ ਸ਼ੇਅਰ ਕੀਮਤ 1262 ਰੁਪਏ ਪ੍ਰਤੀ ਸ਼ੇਅਰ ਦੇ ਛੋਹਣ ਨਾਲ ਕੰਪਨੀ ਨੇ ਬਾਜ਼ਾਰ ਪੂੰਜੀਕਰਨ ਦੇ ਮਾਮਲੇ 'ਚ 8 ਲੱਖ ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਮੌਜੂਦਾ ਸਮੇਂ 'ਚ ਬੰਬੇ ਸਟਾਕ ਐਕਸਚੇਂਜ (ਬੀਐਸਈ) 'ਤੇ ਕਰੀਬ 5000 ਤੋਂ ਜ਼ਿਆਦਾ ਕੰਪਨੀਆਂ ਲਿਸਟਿਡ ਹਨ ਅਤੇ ਇਨ੍ਹਾਂ ਸੱਭ ਕੰਪਨੀਆਂ ਦਾ ਕੁਲ ਬਾਜ਼ਾਰ ਪੂੰਜੀਕਰਨ 157 ਲੱਖ ਕਰੋੜ ਰੁਪਏ ਹੈ ਅਤੇ ਇਸ 157 ਲੱਖ ਕਰੋੜ ਰੁਪਏ 'ਚੋਂ ਅੱਠ ਲੱਖ ਕਰੋੜ ਰੁਪਏ ਸਿਰਫ਼ ਰਿਲਾਇੰਸ ਇੰਡਸਟਰੀਜ਼ ਦੇ ਹਨ।   (ਏਜੰਸੀ)