ਕੱਚੇ ਤੇਲ 'ਚ ਵੱਡੀ ਗਿਰਾਵਟ ਦਾ ਅਸਰ, 1 ਸਾਲ 'ਚ ਸੱਭ ਤੋਂ ਸਸਤਾ ਹੋਇਆ ਪਟਰੌਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਇੰਟਰਨੈਸ਼ਨਲ ਮਾਰਕੀਟ ਵਿਚ ਬਰੈਂਟ ਕਰੂਡ ਦੀਆਂ ਕੀਮਤਾਂ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਵਿਚ ਪਟਰੌਲ ਅਤੇ ਡੀਜ਼ਲ ਦੀਆਂ ...

Petrol

ਨਵੀਂ ਦਿੱਲੀ (ਭਾਸ਼ਾ) : ਇੰਟਰਨੈਸ਼ਨਲ ਮਾਰਕੀਟ ਵਿਚ ਬਰੈਂਟ ਕਰੂਡ ਦੀਆਂ ਕੀਮਤਾਂ ਵਿਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਦਾ ਅਸਰ ਘਰੇਲੂ ਬਾਜ਼ਾਰ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵਿਖਾਈ ਦੇ ਰਿਹਾ ਹੈ। ਸੋਮਵਾਰ ਨੂੰ ਬਰੈਂਟ ਕਰੂਡ ਵਿਚ 3.33 ਡਾਲਰ ਪ੍ਰਤੀ ਬੈਰਲ (6.16 ਫ਼ੀ ਸਦੀ) ਗਿਰ ਕੇ 50.77 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਪਹੁੰਚ ਗਿਆ। ਘਰੇਲੂ ਬਾਜ਼ਾਰ ਵਿਚ ਪਟਰੌਲ ਪਹਿਲਾਂ ਹੀ 70 ਰੁਪਏ ਦੇ ਪੱਧਰ ਤੋਂ ਹੇਠਾਂ ਪਹੁੰਚ ਚੁੱਕਿਆ ਹੈ।

ਮੰਗਲਵਾਰ ਸਵੇਰੇ ਇਸ ਵਿਚ ਹੋਰ ਕਟੌਤੀ ਹੋਈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ ਵਿਚ ਪਟਰੌਲ ਦੇ ਰੇਟ ਵਿਚ 7 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਵੇਖਿਆ ਗਿਆ। ਇਸ ਦੇ ਨਾਲ ਪਟਰੌਲ ਮੰਗਲਵਾਰ ਨੂੰ 69.79 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਪਹੁੰਚ ਗਿਆ। ਕੋਲਕਾਤਾ ਅਤੇ ਮੁੰਬਈ ਵਿਚ ਵੀ ਮੰਗਲਵਾਰ ਨੂੰ ਪਟਰੌਲ ਦੀ ਕੀਮਤ ਵਿਚ 7 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ।

ਇਸ ਦੇ ਨਾਲ ਹੀ ਕੋਲਕਾਤਾ ਵਿਚ ਪਟਰੌਲ 71.89 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ਵਿਚ 75.41 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਪਹੁੰਚ ਗਿਆ। ਦੋਨਾਂ ਹੀ ਸ਼ਹਿਰਾਂ ਵਿਚ ਕਰਿਸਮਸ ਦੇ ਮੌਕੇ 'ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਰਾਹਤ ਨਹੀਂ ਦਿਤੀ ਗਈ ਅਤੇ ਇੱਥੇ ਡੀਜ਼ਲ ਕ੍ਰਮਵਾਰ : 65.59 ਰੁਪਏ ਪ੍ਰਤੀ ਲੀਟਰ ਅਤੇ 66.79 ਰੁਪਏ ਪ੍ਰਤੀ ਲੀਟਰ ਦੇ ਪੁਰਾਣੇ ਪੱਧਰ 'ਤੇ ਹੀ ਵਿਕ ਰਿਹਾ ਹੈ।

ਤੁਹਾਨੂੰ ਦੱਸ ਦਈਏ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਮੁੱਲ ਵਿੱਚ ਨਰਮੀ ਹੋਣ ਦੇ ਨਾਲ ਹੀ ਘਰੇਲੂ ਬਾਜ਼ਾਰ ਵਿਚ ਵੀ ਈਂਧਣ ਦੀਆਂ ਕੀਮਤਾਂ ਵਿਚ ਕਮੀ ਆਈ ਹੈ। ਜਿਸ ਦੇ ਨਾਲ ਆਮ ਆਦਮੀ ਨੂੰ ਲਗਾਤਾਰ ਰਾਹਤ ਮਿਲ ਰਹੀ ਹੈ। ਪਟਰੌਲ ਅਤੇ ਡੀਜ਼ਲ ਦਾ ਪੱਧਰ ਹੇਠਾਂ ਆਉਣ ਨਾਲ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਤੋਂ ਵੀ ਦੇਸ਼ ਦੀ ਜਨਤਾ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿਚ ਪਟਰੌਲ 69.86 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਦੇਖਿਆ ਗਿਆ।