ਲੋਕਾਂ ਨੂੰ ਮਿਲੀ ਰਾਹਤ, ਅੱਜ ਨਹੀਂ ਵਧੀਆਂ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਮੁੰਬਈ 'ਚ ਪਟਰੌਲ 97.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.44 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। 

Petrol Diesel Price

ਨਵੀਂ ਦਿੱਲੀ- ਪਟਰੌਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਪਰ ਅੱਜ ਦੂਜੇ ਦਿਨ ਪਟਰੌਲ 'ਚ ਸਥਿਰਤਾ ਰਹੀ। ਰਾਜ ਦੀਆਂ ਤੇਲ ਕੰਪਨੀਆਂ ਵੱਲੋਂ ਲਗਾਤਾਰ ਤੀਜੇ ਦਿਨ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਨੂੰ ਕੁਝ ਰਾਹਤ ਮਿਲੇਗੀ। ਰਾਜਧਾਨੀ ਦਿੱਲੀ 'ਚ ਅੱਜ ਪਟਰੌਲ 90.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.32 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਉੱਥੇ ਹੀ ਮੁੰਬਈ 'ਚ ਪਟਰੌਲ 97.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.44 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪਟਰੌਲ 91.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 84.20 ਰੁਪਏ ਪ੍ਰਤੀ ਲੀਟਰ 'ਤੇ ਜਦਕਿ ਚੇਨਈ 'ਚ ਪਟਰੌਲ 92.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.31 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ ਵਿਕ ਰਿਹਾ ਹੈ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕ੍ਰਮਵਾਰ 35-35 ਪੈਸੇ ਦਾ ਵਾਧਾ ਹੋਇਆ ਸੀ। ਇਸ ਵਿਚਕਾਰ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ  ਤੇਲ ਦੀਆਂ ਕੀਮਤਾਂ ਨੂੰ ਘਟਾਉਣ ਬਾਰੇ ਕੁਝ ਵੀ ਕਹਿਣਾ 'ਧਰਮ ਸੰਕਟ' ਵਿੱਚ ਫਸਣ ਦੇ ਬਰਾਬਰ ਹੈ ਪਰ ਫਿਲਹਾਲ ਲੋਕਾਂ ਨੂੰ ਇਸ ਗੱਲ 'ਤੇ ਹੀ ਸਬਰ ਕਰਨਾ ਪੈਣਾ ਹੈ ਕਿ ਰੋਜ਼ ਅੰਬਰੀਂ ਛਾਲਾਂ ਮਾਰਨ ਵਾਲੀਆਂ ਤੇਲ ਦੀਆਂ ਕੀਮਤਾਂ ਹੋਰ ਨਹੀਂ ਵੱਧ ਰਹੀਆਂ।