Gold & Silver price- ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕੀ ਹੈ ਰੇਟ
ਗੋਲਡ ਫਿਊਚਰ ਦੀ ਕੀਮਤ 51083 ਰੁਪਏ ਪ੍ਰਤੀ ਦਸ ਗ੍ਰਾਮ ਰਹੀ।
ਨਵੀਂ ਦਿੱਲੀ: ਕੋਰੋਨਾ ਦੇ ਚਲਦੇ ਹੁਣ ਫਿਰ ਤੋਂ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ। ਗਲੋਬਲ ਬਾਜ਼ਾਰ ਦੇ ਮੁਤਾਬਿਕ ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਮੰਗਲਵਾਰ ਨੂੰ ਐਮਸੀਐਕਸ 0.33% ਯਾਨੀ 170 ਰੁਪਏ ਦੀ ਤੇਜ਼ੀ ਨਾਲ 51,100 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।
ਜਦੋਂਕਿ ਸਿਲਵਰ ਫਿਊਚਰ 0.94% ਦੀ ਤੇਜ਼ੀ ਨਾਲ 62,488 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਦੌਰਾਨ ਮੰਗਲਵਾਰ ਨੂੰ ਗੋਲਡ ਸਪੋਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਪ੍ਰਤੀ ਗ੍ਰਾਮ 51,128 ਰੁਪਏ ਪ੍ਰਤੀ ਵਿਕਿਆ। ਉਧਰ ਗੋਲਡ ਫਿਊਚਰ ਦੀ ਕੀਮਤ 51083 ਰੁਪਏ ਪ੍ਰਤੀ ਦਸ ਗ੍ਰਾਮ ਰਹੀ।
ਦੱਸ ਦਈਏ ਕਿ ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 59 ਰੁਪਏ ਦੀ ਗਿਰਾਵਟ ਦੇ ਨਾਲ 51,034 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ, ਜਦੋਂਕਿ ਚਾਂਦੀ ਦੀ ਕੀਮਤ 753 ਰੁਪਏ ਦੀ ਗਿਰਾਵਟ ਨਾਲ 62,008 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਗੌਰਤਲਬ ਹੈ ਕਿ ਇਸ ਤੋਂ ਪਿਛਲੇ ਸੈਸ਼ਨ ਵਿਚ ਚਾਂਦੀ 62,761 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ 'ਤੇ ਬੰਦ ਹੋਈ ਸੀ।