Petrol Diesel Price: ਪੰਜਾਬ ਸਮੇਤ ਇਨ੍ਹਾ ਸੂਬਿਆਂ ਵਿਚ ਸਸਤਾ ਹੋਇਆ ਪੈਟਰੋਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

Petrol Diesel Price: ਪੰਜਾਬ ਦੇ ਪਠਾਨਕੋਟ ਵਿਚ ਪੈਟਰੋਲ ਦੀ 99 ਰੁਪਏ ਪ੍ਰਤੀ ਲੀਟਰ ਹੈ ਕੀਮਤ

photo

Petrol Diesel Price in Punjab and India Today: ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਵਿਚ ਭਾਰੀ ਗਿਰਾਵਟ ਆਈ ਹੈ। ਪਿਛਲੇ ਕਾਰੋਬਾਰੀ ਸੈਸ਼ਨ ਦੀ ਗੱਲ ਕਰੀਏ ਤਾਂ ਬ੍ਰੈਂਟ ਅਤੇ ਕਰੂਡ 'ਚ ਕਰੀਬ 2 ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਘਰੇਲੂ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ:Malerkotla News: ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗ਼ਮ ਦਾ ਹੋਇਆ ਦਿਹਾਂਤ  

27 ਅਕਤੂਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਇਸ ਤੋਂ ਇਲਾਵਾ ਪੰਜਾਬ, ਮਿਜ਼ੋਰਮ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਪਠਾਨਕੋਟ ਵਿਚ ਪੈਟਰੋਲ ਦੀ 99 ਰੁਪਏ ਪ੍ਰਤੀ ਲੀਟਰ ਕੀਮਤ ਹੈ ਜਦਕਿ ਪਟਿਆਲਾ ਵਿਚ 98 ਰੁਪਏ। ਇਸ ਦੇ ਨਾਲ ਹੀ ਰੂਪਨਗਰ, ਸੰਗਰੂਰ ਤੇ ਮੁਹਾਲੀ ਵਿਚ ਕ੍ਰਮਵਾਰ 98.90 ਰੁਪਏ, 98.22 ਰੁਪਏ ਤੇ 98.69 ਰੁਪਏ ਕੀਮਤ ਹੈ। 

ਇਹ ਵੀ ਪੜ੍ਹੋ:Chandra Grahan 2023: ਭਲਕੇ ਲੱਗੇਗਾ ਸਾਲ ਦਾ ਆਖ਼ਰੀ ਚੰਦਰ ਗ੍ਰਹਿਣ, ਪੜ੍ਹੋ Time ਤੇ ਹੋਰ ਜ਼ਰੂਰੀ ਗੱਲਾਂ  

ਹੋਰਨਾਂ ਸੂਬਿਆਂ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ 'ਚ ਪੈਟਰੋਲ ਦੀ ਕੀਮਤ 'ਚ 52 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 46 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੱਛਮੀ ਬੰਗਾਲ 'ਚ ਪੈਟਰੋਲ 48 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ। 

(For more news apart from Petrol Diesel Price in Punjab and India, stay tuned to Rozana Spokesman)