5 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਸਕਦਾ ਹੈ Petrol Diese, ਜਾਣੋ ਕੀ ਹੈ ਕਾਰਨ

ਏਜੰਸੀ

ਖ਼ਬਰਾਂ, ਵਪਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 4 ਤੋਂ 5 ਰੁਪਏ ਪ੍ਰਤੀ ਲੀਟਰ ਵਾਧਾ ਹੋ ਸਕਦਾ ਹੈ।

Photo

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 4 ਤੋਂ 5 ਰੁਪਏ ਪ੍ਰਤੀ ਲੀਟਰ ਵਾਧਾ ਹੋ ਸਕਦਾ ਹੈ। ਅਗਲੇ ਮਹੀਨੇ ਤੋਂ ਸਰਕਾਰੀ ਆਇਲ ਮਾਰਕੀਟਿੰਗ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀਦਿਨ ਰਿਵਾਇਜ਼ ਕਰਨ ਦੀ ਤਿਆਰੀ ਵਿਚ ਹਨ।

ਮੀਡੀਆ ਰਿਪੋਰਟ ਵਿਚ ਅਧਿਕਾਰਕ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਤੇਲ ਮਾਰਕੀਟਿੰਗ ਕਰਨ ਵਾਲੀਆਂ ਸਰਕਾਰੀ ਕੰਪਨੀਆਂ ਦੀ ਰਿਟੇਲ ਫਿਊਲ ਨੂੰ ਲੈ ਕੇ ਪਿਛਲੇ ਹਫ਼ਤੇ ਇਕ ਬੈਠਕ ਹੋਈ ਸੀ। ਇਸ ਬੈਠਕ ਵਿਚ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਲੌਕਡਾਊਨ ਤੋਂ ਬਾਅਦ ਦਾ ਰੋਡਮੈਪ ਤਿਆਰ ਕੀਤਾ ਗਿਆ।

ਇਸ ਵਿਚ ਲੌਕਡਾਊਨ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪਹਿਲਾਂ ਦੀ ਤਰ੍ਹਾਂ ਰਿਵਾਇਜ਼ ਕਰਨ 'ਤੇ ਵੀ ਚਰਚਾ ਹੋਈ ਹੈ। ਪੰਜਵੇਂ ਪੜਾਅ ਦੇ ਲੌਕਡਾਊਨ ਤੋਂ ਬਾਅਦ ਵੀ ਇਹ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਇਹਨਾਂ ਕੰਪਨੀਆਂ ਨੂੰ ਸਭ ਤੋਂ ਪਹਿਲਾਂ ਸਰਕਾਰ ਕੋਲੋਂ ਮਨਜ਼ੂਰੀ ਲੈਣੀ ਹੋਵੇਗੀ।

ਲੌਕ਼ਡਾਊਨ ਕਾਰਨ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਹੋਰ ਤਰ੍ਹਾਂ ਦੀ ਆਵਾਜਾਈ ਬੰਦ ਸੀ। ਇਸ ਕਾਰਨ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਮੀਡੀਆ ਰਿਪੋਰਟ ਅਨੁਸਾਰ ਪਿਛਲੇ ਮਹੀਨੇ ਦੀ ਤੁਲਨਾ ਵਿਚ ਇਸ ਮਹੀਨੇ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਨਾਲ 50 ਫੀਸਦੀ ਲਾਭ ਹੋਇਆ ਹੈ।

ਗਲੋਬਲ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 30 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਹਨ। ਹਾਲਾਂਕਿ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਦੀ ਵਿਕਰੀ ਨੂੰ ਲੈ ਕੇ ਇਹਨਾਂ ਕੰਪਨੀਆਂ ਨੂੰ ਇਕ ਤੈਅ ਸੀਮਾ ਤੋਂ ਬਾਅਦ ਕੀਮਤਾਂ ਵਿਚ ਵਾਧਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦਾ ਮਤਬਲ ਹੋ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 20 ਤੋਂ 40 ਪੈਸੇ ਪ੍ਰਤੀ ਦਿਨ ਵਾਧਾ ਹੋ ਸਕਦਾ ਹੈ।