ਕੇਂਦਰ ਨੇ ਡਰਾਇਵਿੰਗ ਲਾਇਸੰਸ ਤੇ ਆਰਸੀ ਸਮੇਤ ਹੋਰ ਦਸਤਾਵੇਜ਼ਾਂ ਦੀ ਮਿਆਦ ਇਕ ਵਾਰ ਫਿਰ ਤੋਂ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

31 ਦਸੰਬਰ ਤੋਂ ਬਾਅਦ ਜੇਕਰ ਕਿਸੇ ਦੇ ਦਸਤਾਵੇਜ਼ਾਂ ਦੀ ਮਿਆਦ ਲੰਘ ਚੁੱਕੀ ਹੈ ਤਾਂ ਉਸ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।

driving license

ਨਵੀਂ ਦਿੱਲੀ: ਸਰਕਾਰ ਨੇ ਇਕ ਵਾਰ ਫਿਰ ਤੋਂ ਡਰਾਇਵਿੰਗ ਲਾਇਸੰਸ ਤੇ ਰਜਿਸਟ੍ਰੇਸ਼ਨ ਸਰਟੀਫਿਕੇਟਸ ਆਰਸੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 31 ਮਾਰਚ ਤਕ ਮਿਆਦ ਵਧਾ ਦਿੱਤੀ ਹੈ। ਦਰੀ ਸੜਕ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਦੱਸ ਦੇਈਏ ਕਿ ਸਲਾਹਕਾਰ ਮੰਤਰਾਲੇ ਨੇ ਇਸ ਤੋਂ ਪਹਿਲਾਂ ਇਸ ਸਾਲ 30 ਮਾਰਚ, 09 ਜੂਨ ਅਤੇ 24 ਅਗਸਤ ਨੂੰ ਨਿਰਦੇਸ਼  ਜਾਰੀ ਕੀਤਾ ਸੀ, ਜਿਸ ਵਿੱਚ ਮੋਟਰ ਵਾਹਨ ਐਕਟ, 1988 ਅਤੇ ਕੇਂਦਰੀ ਮੋਟਰ ਵਾਹਨਾਂ ਦੇ ਨਿਯਮ, 1989 ਨਾਲ ਸਬੰਧਤ ਦਸਤਾਵੇਜ਼ਾਂ ਦੀ ਵੈਧਤਾ 31 ਦਸੰਬਰ ਤੱਕ ਵਧਾ ਦਿੱਤੀ ਗਈ ਸੀ।

ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ 31 ਦਸੰਬਰ ਤੋਂ ਬਾਅਦ ਜੇਕਰ ਕਿਸੇ ਦੇ ਦਸਤਾਵੇਜ਼ਾਂ ਦੀ ਮਿਆਦ ਲੰਘ ਚੁੱਕੀ ਹੈ ਤਾਂ ਉਸ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।