ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਸਸਤਾ ਹੋਇਆ ਪੈਟਰੋਲ-ਡੀਜ਼ਲ

ਏਜੰਸੀ

ਖ਼ਬਰਾਂ, ਵਪਾਰ

ਵੀਰਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਛੇ-ਛੇ ਪੈਸੇ ਘੱਟ ਹੋਈਆਂ ਹਨ।

Petrol and diesel

ਨਵੀਂ ਦਿੱਲੀ: ਵੀਰਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਛੇ-ਛੇ ਪੈਸੇ ਘੱਟ ਹੋਈਆਂ ਹਨ। ਬੀਤੀ 19 ਮਈ ਨੂੰ ਆਮ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਹ ਪਹਿਲੀ ਗਿਰਾਵਟ ਆਈ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਚ ਅੱਜ ਪੈਟਰੋਲ ਛੇ ਪੈਸੇ ਸਸਤਾ ਹੋ ਕੇ 71.80 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸਦੇ ਨਾਲ ਹੀ ਡੀਜ਼ਲ ਵੀ ਛੇ ਪੈਸੇ ਸਸਤਾ ਹੋਣ ਤੋਂ ਬਾਅਦ 66.6 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ।

ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਵੀ ਪੈਟਰੋਲ ਛੇ-ਛੇ ਪੈਸੇ ਸਸਤਾ ਹੋ ਕੇ 73.86 ਰੁਪਏ, 77.41 ਰੁਪਏ ਅਤੇ 74.53 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ।ਡੀਜ਼ਲ ਕਲਕੱਤਾ ਅਤੇ ਮੁੰਬਈ ਵਿਚ ਛੇ-ਛੇ ਪੈਸੇ ਘਟ ਕੇ 68.39 ਰੁਪਏ ਅਤੇ 69.82 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਚੇਨਈ ਵਿਚ ਡੀਜ਼ਲ ਦੀ ਕੀਮਤ ਸੱਤ ਪੈਸੇ ਘਟ ਕੇ 70.43 ਰੁਪਏ ਹੋ ਗਈ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਰਹਿੰਦੀਆਂ ਹਨ ਅਤੇ ਰੋਜ਼ ਸਵੇਰੇ ਛੇ ਵਜੇ ਤੋਂ ਨਵੀਆਂ ਦਰਾਂ ਲਾਗੂ ਹੁੰਦੀਆਂ ਹਨ। ਕੀਮਤਾਂ ਤੈਅ ਕਰਦੇ ਸਮੇਂ ਅੰਤਰਰਾਸ਼ਟਰੀ ਬਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਡਾਲਰ ਦੀ ਤੁਲਨਾ ਵਿਚ ਰੁਪਏ ਦੀ ਵਟਾਂਦਰਾ ਦਰ ਨੂੰ ਧਿਆਨ ਵਿਚ ਰੱਖਿਆ ਜਾਂਦਾ ਹੈ।