ਨੀਰਵ ਮੋਦੀ ਨੇ ਲੰਡਨ ਕੋਰਟ ਵਿਚ ਦਰਜ ਕੀਤੀ ਜ਼ਮਾਨਤ ਪਟੀਸ਼ਨ, ਕਿਹਾ, ‘ਮੈਂ ਡਿਪਰੈਸ਼ਨ ਦਾ ਸ਼ਿਕਾਰ ਹਾਂ’
ਪੀਐਨਬੀ ਘੁਟਾਲਾ ਦੇ ਅਰੋਪੀ ਨੀਰਵ ਮੋਦੀ ਨੇ ਲੰਡਨ ਦੀ ਅਦਾਲਤ ਵਿਚ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਹੈ।
ਨਵੀਂ ਦਿੱਲੀ: ਪੀਐਨਬੀ ਘੁਟਾਲਾ ਦੇ ਅਰੋਪੀ ਨੀਰਵ ਮੋਦੀ ਨੇ ਲੰਡਨ ਦੀ ਅਦਾਲਤ ਵਿਚ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਹੈ। ਨੀਰਵ ਮੋਦੀ ਨੇ ਇਸ ਵਾਰ ਹੈਲਥ ਗ੍ਰਾਊਂਡ ‘ਤੇ ਬੇਲ ਦੇਣ ਦੀ ਪਟੀਸ਼ਨ ਦਾਖਲ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਸ ਨੇ ਅਪਣੇ ਵਕੀਲ ਰਾਹੀਂ ਦਿੱਤੀ ਗਈ ਪਟੀਸ਼ਨ ਵਿਚ ਖੁਦ ਨੂੰ ਐਂਗਜ਼ਾਇਟੀ ਅਤੇ ਡਿਪਰੈਸ਼ਨ ਦਾ ਸ਼ਿਕਾਰ ਦੱਸਿਆ ਹੈ। ਇਸ ਦੇ ਨਾਲ ਹੀ ਉਸ ਨੇ ਪਟੀਸ਼ਨ ਵਿਚ ਅਦਾਲਤ ਨੂੰ ਇਹ ਵੀ ਕਿਹਾ ਹੈ ਕਿ ਜੇਕਰ ਉਹ ਚਾਹੁਣ ਤਾਂ ਉਸ ਨੂੰ ਹਾਊਸ ਅਰੈਸਟ ਕਰ ਕੇ ਰੱਖ ਸਕਦੇ ਹਨ।
ਸੂਤਰਾਂ ਅਨੁਸਾਰ ਆਈਡੀ ਦਾ ਕਹਿਣਾ ਹੈ ਕਿ ਨੀਰਵ ਮੋਦੀ ਨੇ ਵਿਕਟਮ ਕਾਰਡ ਖੇਡਿਆ ਹੈ। ਲੰਡਨ ਦੀ ਕੋਰਟ ਵਿਚ ਜ਼ਮਾਨਤ ਅਰਜ਼ੀ ਲਗਾਉਂਦੇ ਹੋਏ ਉਸ ਨੇ ਕਿਹਾ ਕਿ ਉਹ ਘਬਰਾਹਟ ਅਤੇ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਹੈ। ਇਸ ਅਧਾਰ ‘ਤੇ ਉਸ ਨੇ ਲੰਡਨ ਦੀ ਕੋਰਟ ਵਿਚ ਜ਼ਮਾਨਤ ਦੀ ਮੰਗ ਕਰਕੇ ਕਿਹਾ ਹੈ ਕਿ ਉਸ ਨੂੰ ਘਰ ਵਿਚ ਹੀ ਨਜ਼ਰਬੰਦ ਰੱਖਿਆ ਜਾਵੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਲੰਡਨ ਕੋਰਟ ਵੱਲੋਂ ਚਾਰ ਵਾਰ ਨੀਰਵ ਮੋਦੀ ਦੀ ਜ਼ਮਾਨਤ ਅਰਜੀ ਰੱਦ ਕੀਤੀ ਜਾ ਚੁੱਕੀ ਹੈ। ਪੰਜਾਬ ਨੈਸ਼ਨਲ ਬੈਂਕ ਨਾਲ 13,500 ਕਰੋੜ ਦੀ ਧੋਖਾਧੜੀ ਮਾਮਲੇ ਵਿਚ ਨੀਰਵ ਮੋਦੀ ਨੂੰ 19 ਮਾਰਚ 2019 ਵਿਚ ਹੋਲਬੋਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਉਸ ਦੇ ਵਿਰੁੱਧ ਕਾਰਵਾਈ ਚੱਲ ਰਹੀ ਹੈ। ਪੀਐਨਬੀ ਦਾ ਇਲਜ਼ਾਮ ਹੈ ਕਿ ਨੀਰਵ ਮੋਦੀ ਅਤੇ ਉਸ ਦੇ ਮਾਮਾ ਮੇਹੁਲ ਚੋਕਸੀ ਨੇ ਕੁਝ ਬੈਂਕ ਕਰਮਚਾਰੀਆਂ ਦੀ ਮਦਦ ਨਾਲ 13,500 ਕਰੋੜ ਦੀ ਧੋਖਾਧੜੀ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।