Gold Silver Price: ਘਰੇਲੂ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਮਾਮੂਲੀ ਵਾਧਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਰਾਸ਼ਟਰਪਤੀ ਟਰੰਪ ਦੇ ਸਲਾਹਕਾਰ ਦਾ ਕਹਿਣਾ ਹੈ ਕਿ ਇਸ ਲਈ ਹੁਣ ਇੰਤਜ਼ਾਰ ਕਰਨਾ ਪਏਗਾ।

GOLD

ਨਵੀਂ ਦਿੱਲੀ: ਗਲੋਬਲ ਬਾਜ਼ਾਰ ਮੁਤਾਬਿਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਅੱਜ ਘਰੇਲੂ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੋਵਾਂ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਅਮਰੀਕਾ ਵਿੱਚ ਰਾਹਤ ਪੈਕੇਜ ਦੀ ਉਡੀਕ ਵਿੱਚ ਹੋਰ ਵਾਧਾ ਹੋਇਆ ਹੈ। ਰਾਸ਼ਟਰਪਤੀ ਟਰੰਪ ਦੇ ਸਲਾਹਕਾਰ ਦਾ ਕਹਿਣਾ ਹੈ ਕਿ ਇਸ ਲਈ ਹੁਣ ਇੰਤਜ਼ਾਰ ਕਰਨਾ ਪਏਗਾ। ਇਸ ਨਾਲ ਸੋਨੇ ਦੀ ਕੀਮਤ ਤੇ ਵੀ ਅਸਰ ਪਿਆ ਹੈ।

ਘਰੇਲੂ ਬਾਜ਼ਾਰ 'ਚ ਸੋਨਾ ਡਿੱਗਿਆ-
ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.26% ਯਾਨੀ 132 ਰੁਪਏ ਦੀ ਤੇਜ਼ੀ ਨਾਲ 50,414 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.63 ਪ੍ਰਤੀਸ਼ਤ ਯਾਨੀ 378 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਗੋਲਡ ਸਪੋਟ 50699 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ, ਜਦੋਂਕਿ ਗੋਲਡ ਫਿਊਚਰ 50384 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ।