Chandigarh News: ਚੰਡੀਗੜ੍ਹ ਸਾਈਬਰ ਸੈੱਲ ਵੱਲੋਂ 14.7 ਕਰੋੜ ਰੁਪਏ ਬਰਾਮਦ, 6 ਮਾਮਲਿਆਂ 'ਚ 19 ਅਪਰਾਧੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਚੰਡੀਗੜ੍ਹ

2 ਮਹੀਨਿਆਂ 'ਚ 4414 ਸ਼ਿਕਾਇਤਾਂ ਦਰਜ

File Photo

Chandigarh News:  ਚੰਡੀਗੜ੍ਹ - ਚੰਡੀਗੜ੍ਹ 'ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਥੋੜ੍ਹੇ ਸਮੇਂ ਵਿਚ ਹੀ ਕਈ ਬਦਮਾਸ਼ਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਸਾਈਬਰ ਸੈੱਲ ਨੇ ਦੋ ਮਹੀਨਿਆਂ ਵਿਚ ਲੋਕਾਂ ਨਾਲ ਠੱਗੀ ਮਾਰਨ ਵਾਲੇ ਅਪਰਾਧੀਆਂ ਤੋਂ 14.7 ਕਰੋੜ ਰੁਪਏ ਬਰਾਮਦ ਕੀਤੇ ਹਨ। 

ਮਾਰਚ/ਅਪ੍ਰੈਲ 2024 ਦੇ ਮਹੀਨੇ ਵਿਚ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਦਿੱਲੀ ਐਨਸੀਆਰ, ਰਾਜਸਥਾਨ, ਨੂਹ ਮੇਵਾਤ ਖੇਤਰ ਤੋਂ ਆਨਲਾਈਨ ਧੋਖਾਧੜੀ ਦੇ 6 ਵੱਖ-ਵੱਖ ਮਾਮਲਿਆਂ ਵਿੱਚ ਕੁੱਲ 19 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੇ ਦੋ ਮਹੀਨਿਆਂ ਵਿਚ ਸਾਈਬਰ ਸੈੱਲ ਨੇ 4414 ਸ਼ਿਕਾਇਤਾਂ 'ਤੇ 184 ਐਫਆਈਆਰ ਦਰਜ ਕੀਤੀਆਂ ਹਨ ਅਤੇ ਇਨ੍ਹਾਂ ਸਾਰੇ ਮਾਮਲਿਆਂ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 14.7 ਕਰੋੜ ਰੁਪਏ ਦੀ ਰਕਮ ਬਰਾਮਦ ਕੀਤੀ ਹੈ। 

ਇਨ੍ਹਾਂ ਸਾਰੇ 6 ਮਾਮਲਿਆਂ ਵਿਚ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (14ਸੀ) ਦੁਆਰਾ ਬਰਾਮਦ ਕੀਤੇ ਗਏ ਮੋਬਾਈਲ ਫੋਨ ਨੰਬਰਾਂ ਦੇ ਤਕਨੀਕੀ ਵਿਸ਼ਲੇਸ਼ਣ ਤੋਂ ਬਾਅਦ ਪੂਰੇ ਭਾਰਤ ਵਿਚ 4414 ਸ਼ਿਕਾਇਤਾਂ ਆਈਆਂ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।