Ludhiana West Bypoll: ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Ludhiana West Bypoll: ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

Voter list for Ludhiana West released Sibin C news in punjabi

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ:

1. ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ 4-4-2025 ਤੱਕ (ਸ਼ੁੱਕਰਵਾਰ)
2. ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ 9-4-2025 ਨੂੰ (ਬੁੱਧਵਾਰ)
3. ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਇਰ ਕਰਨ ਦੀ ਮਿਆਦ 9-4-25 (ਬੁੱਧਵਾਰ) ਤੋਂ 24-4-25 (ਵੀਰਵਾਰ) ਤੱਕ
4. ਇਤਰਾਜ਼ਾਂ ਦੇ ਦਾਅਵਿਆਂ ਦਾ ਨਿਪਟਾਰਾ 2-5-2025 ਤੱਕ (ਸ਼ੁੱਕਰਵਾਰ)
5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5-5-25 ਨੂੰ (ਸੋਮਵਾਰ)

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ ਸੰਬੰਧੀ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।