Chandigarh mayor election: ਹੁਣ ਸੋਮਵਾਰ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ
ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਤੋਂ ਬਾਅਦ ਆਪ ਤੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਦਿੱਤੀ ਸੀ।
Chandigarh mayor election: ਚੰਡੀਗੜ੍ਹ - ਚੰਡੀਗੜ੍ਹ ਮੇਅਰ ਚੋਣ ਖ਼ਿਲਾਫ਼ ਕਾਂਗਰਸ ਅਤੇ ਆਪ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਦੀ ਅਪੀਲ 'ਤੇ ਕੋਰਟ ਹੁਣ ਸੋਮਵਾਰ ਨੂੰ ਸੁਣਵਾਈ ਕਰੇਗਾ। ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਤੋਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੇ ਨਤੀਜਿਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕਾਂਗਰਸ ਅਤੇ 'ਆਪ' ਕੌਂਸਲਰਾਂ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦੇਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਤੋਂ ਬਾਅਦ ਆਪ ਤੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਦਿੱਤੀ ਸੀ।
ਬੀਤੇ ਦਿਨ ਸੁਪਰੀਮ ਕੋਰਟ 'ਚ ਆਮ ਆਮਦੀ ਪਾਰਟੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ ਸਨ, ਉਨ੍ਹਾਂ ਨੇ ਇਸ ਮਾਮਲੇ ਵਿਚ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਸੀ। ਜਿਸ 'ਤੇ ਚੀਫ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ ਤੇ ਇਸ ਤੋਂ ਬਾਅਦ ਹੀ ਮਾਮਲੇ ਨੂੰ ਦੇਖਣ ਅਤੇ ਫੈਸਲਾ ਕਰਨ ਲਈ ਕਿਹਾ ਸੀ ਕਿ ਸੁਣਵਾਈ ਕਦੋਂ ਕੀਤੀ ਜਾਵੇ, ਹੁਣ ਅੱਜ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਲੈ ਲਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ।