Colonel Pushpinder Bath News: ਚੰਡੀਗੜ੍ਹ ਪੁਲਿਸ ਕਰੇਗੀ ਕਰਨਲ ਕੁੱਟਮਾਰ ਮਾਮਲੇ ਦੀ ਜਾਂਚ, ਹਾਈ ਕੋਰਟ ਨੇ ਦਿੱਤੇ ਹੁਕਮ
Colonel Pushpinder Bath News: 4 ਮਹੀਨੇ ਵਿਚ ਜਾਂਚ ਪੂਰੀ ਕਰਨ ਦੇ ਹੁਕਮ
Colonel Pushpinder Bath News
Colonel Pushpinder Bath News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ 'ਚ ਫ਼ੌਜ ਦੇ ਕਰਨਲ ਪੁਸ਼ਪਿੰਦਰ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ।
3 ਦਿਨਾਂ ਵਿੱਚ ਨਵੀਂ ਜਾਂਚ ਟੀਮ ਬਣਾਈ ਜਾਵੇਗੀ, ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਾ ਹੋਵੇਗਾ। ਇਸ ਦੌਰਾਨ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਕ ਵਿਅਕਤੀ ਨੂੰ ਫੜਿਆ।
ਉਸ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦਾ ਪਿੱਛਾ ਕਰ ਰਿਹਾ ਸੀ। ਉਹ ਵਟਸਐਪ ਰਾਹੀਂ ਕਿਸੇ ਨੂੰ ਸਾਡੀ ਪਲ-ਪਲ ਜਾਣਕਾਰੀ ਅਤੇ ਫੋਟੋਆਂ ਭੇਜ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।