Chandigarh News : ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News : ਟੀਮ ਨੂੰ ਅਗਲੇ ਮੁਕਾਬਲਿਆਂ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ

Chief Minister Bhagwant Mann

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜੋ:Delhi News : PM ਮੋਦੀ ਇੱਕ ਵਾਰ ਫਿਰ ਸਭ ਤੋਂ ਮਸ਼ਹੂਰ ਗਲੋਬਲ ਨੇਤਾਵਾਂ ਦੀ ਸੂਚੀ ’ਚ ਸਿਖਰ 'ਤੇ, ਵੇਖੋ ਚੋਟੀ ਦੇ 10 ਨੇਤਾਵਾਂ ਦੀ ਸੂਚੀ 

ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੋਣ ਦੇ ਬਾਵਜੂਦ ਸਿਆਸੀ ਕਾਰਨਾਂ ਕਰ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੈਚ ਦੌਰਾਨ ਭਾਰਤੀ ਹਾਕੀ ਟੀਮ ਨਾਲ ਰਹਿਣਾ ਚਾਹੁੰਦੇ ਸਨ ਪਰ ਹੁਣ ਉਨ੍ਹਾਂ ਨੂੰ ਟੀ.ਵੀ. ਸਕਰੀਨ 'ਤੇ ਲਾਈਵ ਦੇਖਣਾ ਪਵੇਗਾ।

ਇਹ ਵੀ ਪੜੋ:Chandigarh News : ਵਿਜੀਲੈਂਸ ਬਿਊਰੋ ਨੇ PNRC ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਕੀਤਾ ਗ੍ਰਿਫ਼ਤਾਰ 

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਮੈਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਮੁੱਚਾ ਦੇਸ਼ ਅਤੇ ਖਾਸ ਤੌਰ 'ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਨਾਇਕਾਂ ਨਾਲ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ਼ ਲਈ ਸੋਨ ਤਗਮਾ ਜਿੱਤ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰਾ ਦੇਸ਼ ਇਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤਮਗਾ ਲੈ ਕੇ ਘਰ ਪਰਤਣ ਵਾਲੀ ਹਾਕੀ ਟੀਮ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਇਹ ਵੀ ਪੜੋ:Taj Mahal News : ਤਾਜ ਮਹਿਲ 'ਚ ਗੰਗਾ ਜਲ ਚੜ੍ਹਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਖੇਡ ਦੇ ਕੁਝ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਹਰਮਨਪ੍ਰੀਤ ਨੂੰ ਸਲਾਹ ਦਿੱਤੀ ਕਿ ਉਹ ਟੀਮ ਦੇ ਸੈਂਟਰ ਵਿੱਚ ਰਹਿੰਦੀਆਂ ਉਨ੍ਹਾਂ ਥਾਵਾਂ ਵੱਲ ਧਿਆਨ ਦੇਣ, ਜਿੱਥੋਂ ਹਾਲ ਹੀ ਦੇ ਮੈਚ ਦੌਰਾਨ ਆਸਟਰੇਲੀਆਈ ਟੀਮ ਵੱਲੋਂ ਵੱਧ ਪਾਸ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਮਗਰੋਂ ਆਸਟਰੇਲਿਆਈ ਟੀਮ ਨੂੰ ਹਰਾਇਆ। ਭਗਵੰਤ ਸਿੰਘ ਮਾਨ ਨੇ ਸਾਰੇ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਸ਼ਾਨਦਾਰ ਖੇਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ।

(For more news apart from Chief Minister Bhagwant Mann spoke to captain of Indian hockey team over phone News in Punjabi, stay tuned to Rozana Spokesman)