Punjab News: ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ; ਹਾਈਕੋਰਟ ਨੇ 170 ਦੇ ਕਰੀਬ ਪਟੀਸ਼ਨਾਂ ਕੀਤੀਆਂ ਖਾਰਿਜ
Punjab News: 15 ਅਕਤੂਬਰ ਨੂੰ ਹੋਣਗੀਆਂ ਚੋਣਾਂ
The High Court rejected about 170 petitions
Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਪਰਾਲੀ ਦੇ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।