ਠੰਢ ਅਤੇ ਸੰਘਣੀ ਧੁੰਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਬਦਲਿਆ ਸਕੂਲਾਂ ਦਾ ਸਮਾਂ
9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਦਾ ਸਮਾਂ 9:30 ਤੇ ਛੁੱਟੀ ਦੁਪਹਿਰ 3:30
Chandigarh Administration changes school timings due to cold and dense fog
ਚੰਡੀਗੜ੍ਹ: ਠੰਢ ਅਤੇ ਧੁੰਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ ਸਗੋਂ ਉਹ ਘਰੋਂ ਤੋਂ ਆਨਲਾਈਨ ਕਲਾਸਾਂ ਲਗਾਉਣਗੇ। ਉਥੇ ਹੀ 9ਵੀਂ ਅਤੇ 12ਵੀ ਕਲਾਸ ਦੇ ਵਿਦਿਆਰਥੀਆਂ ਦਾ ਸਮਾਂ 9.30 ਵਜੇ ਤੋਂ ਦੁਪਹਿਰ 3.30 ਵਜੇ ਤੱਕ ਹੋਵੇਗਾ।
ਇਹ ਹੁਕਮ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਹਨ। ਪ੍ਰਸ਼ਾਸਨ ਨੇ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਹੈ।
p