Chandigarh Mayor Election Case: CJI ਚੰਦਰਚੂੜ ਦੀ ਨਤੀਜਿਆਂ ਨੂੰ ਲੈ ਕੇ ਟਿੱਪਣੀ- ਇਹ ਲੋਕਤੰਤਰ ਦਾ ਕਤਲ ਹੈ

ਏਜੰਸੀ

ਖ਼ਬਰਾਂ, ਚੰਡੀਗੜ੍ਹ

MC ਦੇ ਬਜਟ ਸੈਸ਼ਨ 'ਤੇ ਅਗਲੇ ਹੁਕਮਾਂ ਤੱਕ ਰੋਕ 

File Photo

Chandigarh Mayor Election Case: ਚੰਡੀਗੜ੍ਹ - ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। CJI DY ਚੰਦਰਚੂੜ ਨੇ ਕਿਹਾ- ਇਹ ਸਪੱਸ਼ਟ ਹੈ ਕਿ ਉਹਨਾਂ ਨੇ ਬੈਲਟ ਪੇਪਰਾਂ ਨੂੰ ਖ਼ਰਾਬ ਕੀਤਾ। ਕੀ ਉਹ ਇਸ ਤਰ੍ਹਾਂ ਚੋਣਾਂ ਕਰਵਾਉਂਦੇ ਹਨ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਇਸ ਅਧਿਕਾਰੀ 'ਤੇ ਕਾਰਵਾਈ ਹੋਣੀ ਚਾਹੀਦੀ ਹੈ। 

ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਮੇਅਰ ਚੋਣ ਦਾ ਸਾਰਾ ਰਿਕਾਰਡ ਜ਼ਬਤ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਰੱਖਿਆ ਜਾਵੇ ਅਤੇ ਬੈਲਟ ਪੇਪਰ ਅਤੇ ਵੀਡੀਓਗ੍ਰਾਫ਼ੀ ਨੂੰ ਸੁਰੱਖਿਅਤ ਰੱਖਿਆ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਹਦਾਇਤ ਦਿੱਤੀ ਹੈ ਕਿ ਚੰਡੀਗੜ੍ਹ ਨਿਗਮ ਦੀ ਹੋਣ ਵਾਲੀ ਮੀਟਿੰਗ ਮੁਲਤਵੀ ਰਹੇ।  

I.N.D.I.A. ਯਾਨੀ AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਕ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਉਨ੍ਹਾਂ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਦਲੀਲ ਦਿੱਤੀ ਗਈ ਸੀ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਵੋਟਾਂ ਦੀ ਗਿਣਤੀ ਵਿਚ ਛੇੜਛਾੜ ਕੀਤੀ ਸੀ। ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਪਣੇ ਵੱਲੋਂ ਦਲੀਲਾਂ ਪੇਸ਼ ਕਰਨਗੇ।