ਅਨਮੋਲ ਗਗਨ ਮਾਨ ਤੇ ਤਿੰਨ ਹੋਰ ‘ਆਪ' ਆਗੂ ਬਰੀ
ਪੁਲਿਸ 'ਤੇ ਹਮਲਾ ਕਰਨ ਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦਾ ਮਾਮਲਾ
Anmol Gagan Mann and three other AAP leaders acquitted
Anmol Gagan Mann and three other AAP leaders acquitted: ਚੰਡੀਗੜ੍ਹ ਵਿਚ ਭਾਜਪਾ ਦਫ਼ਤਰ ਦਾ ਘਿਰਾਉ ਕਰਨ ਦੇ ਚਾਰ ਸਾਲ ਪੁਰਾਣੇ ਮਾਮਲੇ ਵਿਚ ਸੀਜੇਐਮ ਦੀ ਅਦਾਲਤ ਨੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਤੇ ਆਮ ਆਦਮੀ ਪਾਰਟੀ ਦੇ ਤਿੰਨ ਹੋਰ ਆਗੂਆਂ ਡਾ. ਸਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਮੰਗਲਵਾਰ ਨੂੰ ਬਰੀ ਕਰ ਦਿਤਾ ਹੈ।
ਇਨ੍ਹਾਂ ’ਤੇ ਪੁਲਿਸ ਕਰਮਚਾਰੀਆਂ ਉਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਚਾਰ ਸਾਲ ਪੁਰਾਣੇ ਕੇਸ ਵਿਚ ਬਰੀ ਕਰ ਦਿਤਾ। ਮਾਮਲੇ ਮੁਤਾਬਕ 4 ਅਗਸੱਤ 2021 ਨੂੰ ‘ਆਪ’ ਆਗੂਆਂ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਝੜਪ ਹੋ ਗਈ। ਝੜਪ ਵਿਚ ਕੁੱਝ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਸਨ।