Court News: ਪਹਿਲਾਂ ਦਾਇਰ ਪਟੀਸ਼ਨ ਬਾਰੇ ਜਾਣਕਾਰੀ ਨਾ ਦੇਣਾ ਪਿਆ ਮਹਿੰਗਾ, ਕੋਰਟ ਨੇ ਲਗਾਇਆ 50,000 ਰੁਪਏ ਜੁਰਮਾਨਾ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਐਫਆਈਆਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੂਜੀ ਪਟੀਸ਼ਨ ਦਾਇਰ

Image: For representation purpose only.

Court News: ਪਹਿਲੀ ਪਟੀਸ਼ਨ ਬਾਰੇ ਜਾਣਕਾਰੀ ਲੁਕਾ ਕੇ ਦੂਜੀ ਪਟੀਸ਼ਨ ਦਾਇਰ ਕਰਨਾ ਪਟਿਆਲਾ ਵਾਸੀ ਸੁਪਿੰਦਰ ਸਿੰਘ ਨੂੰ ਮਹਿੰਗਾ ਪੈ ਗਿਆ ਹੈ। ਇਸ ਨੂੰ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਮੰਨਦੇ ਹੋਏ ਹਾਈ ਕੋਰਟ ਨੇ ਪਟੀਸ਼ਨਰ 'ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ।

ਪਟਿਆਲਾ ਨਿਵਾਸੀ ਸੁਪਿੰਦਰ ਸਿੰਘ ਨੇ 25 ਜੂਨ 2022 ਨੂੰ ਰਾਜਪੁਰਾ, ਪਟਿਆਲਾ ਵਿਚ ਇਕ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਵਿਚ ਦਰਜ ਕੀਤੀ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਪਾਇਆ ਕਿ ਇਹ ਉਸ ਦੀ ਦੂਜੀ ਪਟੀਸ਼ਨ ਸੀ ਅਤੇ ਇਸ ਤੋਂ ਪਹਿਲਾਂ ਦੀ ਪਟੀਸ਼ਨ ਰੱਦ ਕਰ ਦਿਤੀ ਗਈ ਸੀ।

ਹਾਈ ਕੋਰਟ ਨੇ ਕਿਹਾ ਕਿ ਇਹ ਜਾਣਬੁੱਝ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਰੋਕਣਾ ਬਿਨਾਂ ਸ਼ੱਕ ਬਹੁਤ ਜ਼ਰੂਰੀ ਹੈ। ਅਜਿਹੇ 'ਚ ਹਾਈ ਕੋਰਟ ਨੇ ਪਟੀਸ਼ਨਰ 'ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਇਹ ਰਕਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ 'ਚ ਜਮ੍ਹਾ ਕਰਵਾਉਣ ਦੇ ਹੁਕਮ ਦਿਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਪਟੀਸ਼ਨਰ ਨੇ ਹਦਾਇਤਾਂ ਅਨੁਸਾਰ ਪੈਸੇ ਜਮ੍ਹਾਂ ਨਹੀਂ ਕਰਵਾਏ ਤਾਂ ਹੇਠਲੀ ਅਦਾਲਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰੇਗੀ। ਜ਼ਮੀਨੀ ਮਾਲੀਏ ਦੇ ਬਕਾਏ ਸਮੇਤ ਸਾਰੇ ਉਪਲਬਧ ਕਾਨੂੰਨੀ ਸਾਧਨਾਂ ਰਾਹੀਂ ਪਟੀਸ਼ਨਰ ਤੋਂ ਜੁਰਮਾਨੇ ਦੀ ਰਕਮ ਵਸੂਲ ਕਰੇਗੀ।

 (For more Punjabi news apart from Not giving information about the petition filed earlier proved costly, stay tuned to Rozana Spokesman)