Kangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ
Kangana Ranaut Controversy: ਦੋਵਾਂ ਧਾਰਾਵਾਂ ਜ਼ਮਾਨਤ ਯੋਗ
FIR filed against CISF female employee Kulwinder Kaur: ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ। ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਮੁਲਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab Haryana HighCourt: NDPS ਕੇਸਾਂ 'ਚ ਪੁਲਿਸ ਗਵਾਹਾਂ ਦੇ ਪੇਸ਼ ਨਾ ਹੋਣ 'ਤੇ ਪੰਜਾਬ ਦੇ ਰਵੱਈਏ ਤੋਂ ਹਾਈਕੋਰਟ ਨਾਖੁਸ਼
ਕੁਲਵਿੰਦਰ ਕੌਰ ਖ਼ਿਲਾਫ਼ ਏਅਰਪੋਰਟ ਥਾਣੇ ਵਿੱਚ ਆਈਪੀਸੀ ਦੀ ਧਾਰਾ 323 ਅਤੇ 341 ਤਹਿਤ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਲਈ ਸੀਆਈਐਸਐਫ ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਦਿੱਲੀ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚ ਗਏ ਹਨ। ਉਹ ਜਾਂਚ ਕਰਕੇ ਰਿਪੋਰਟ ਪੇਸ਼ ਕਰਨਗੇ।
ਇਹ ਵੀ ਪੜ੍ਹੋ: New Lok Sabha: ਉਮਰ, ਲਿੰਗ, ਸਿਖਿਆ ਦੇ ਹਵਾਲੇ ਨਾਲ ਕਿਸ ਤਰ੍ਹਾਂ ਦੀ ਦਿਸੇਗੀ ਨਵੀਂ ਲੋਕ ਸਭਾ!
ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਉਸ ਨੇ ਵੀਰਵਾਰ ਨੂੰ ਦਿੱਲੀ ਜਾਣਾ ਸੀ। ਇਸ ਦੇ ਲਈ ਉਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਫਲਾਈਟ ਫੜਨੀ ਸੀ। ਸੁਰੱਖਿਆ ਜਾਂਚ ਤੋਂ ਬਾਅਦ ਕੰਗਨਾ ਅਜੇ ਅੱਗੇ ਵਧੀ ਹੀ ਸੀ ਕਿ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਨੂੰ ਦੇਖ ਕੇ ਉਥੇ ਮੌਜੂਦ ਲੋਕ ਅਤੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ। ਇਸ ਘਟਨਾ ਤੋਂ ਬਾਅਦ ਵੀਰਵਾਰ ਨੂੰ ਹੀ ਮਹਿਲਾ ਜਵਾਨ ਨੂੰ ਸਸਪੈਂਡ ਕਰ ਦਿੱਤਾ ਗਿਆ। ਕੁਲਵਿੰਦਰ ਕੌਰ ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਪਰਿਵਾਰ ਕਿਸਾਨ ਅੰਦੋਲਨ ਨਾਲ ਜੁੜਿਆ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from FIR filed against CISF female employee Kulwinder Kaur , stay tuned to Rozana Spokesman)