Karan Aujla Live Concert: ਗਾਇਕ ਕਰਨ ਔਜਲਾ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Karan Aujla Live Concert: ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ

Karan Aujla Live Concert News in punjabi

ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਸ਼ੋਅ ਨੂੰ ਲੈ ਕੇ ਟਿਕਟ ਧਾਰਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਵਾਹਨ ਸਿਰਫ ਉਨ੍ਹਾਂ ਦੀਆਂ ਟਿਕਟਾਂ ‘ਤੇ ਦੱਸੇ ਗਏ ਪਾਰਕਿੰਗ ਖੇਤਰਾਂ ਵਿੱਚ ਪਾਰਕ ਕਰਨ। ਹਰ ਟਿਕਟ ‘ਤੇ ਪਾਰਕਿੰਗ ਥਾਂ ਦਾ ਜ਼ਿਕਰ ਕੀਤਾ ਜਾਵੇਗਾ।

ਨਿਰਧਾਰਿਤ ਪਾਰਕਿੰਗ ਵਿੱਚ ਸਿਰਫ ਵੈਧ ਟਿਕਟਾਂ ਦੇ ਨਾਲ ਹੀ ਵਾਹਨ ਪਾਰਕ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਕਿਸੇ ਵੀ ਉਲੰਘਣਾ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਾਰਕਿੰਗ ਨਿਰਧਾਰਿਤ ਥਾਵਾਂ ‘ਤੇ ਹੀ ਕੀਤੀ ਜਾਣੀ ਚਾਹੀਦੀ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ ਅਤੇ ਸਮਾਗਮ ਦੌਰਾਨ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਟ੍ਰੈਫਿਕ ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ ਅਤੇ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ।