Highcourt News: ਸ਼ੁਭਕਰਨ ਸਿੰਘ ਮਾਮਲੇ ਵਿਚ ਬਿਆਨ ਦਰਜ ਕਰੇਗੀ ਕਮੇਟੀ, ਹਾਈਕੋਰਟ ਤੋਂ ਰਿਪੋਰਟ ਦੇਣ ਲਈ 6 ਹਫਤਿਆਂ ਦਾ ਮੰਗਿਆ ਸਮਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Highcourt News: ਮਾਮਲੇ 'ਤੇ ਮਈ ਮਹੀਨੇ ਵਿੱਚ ਹੋਵੇਗੀ ਮੁੜ ਸੁਣਵਾਈ

The committee will file a statement in the Shubkaran Singh case News

The committee will file a statement in the Shubkaran Singh case News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਨਿਆਂਇਕ ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ: Punjab HighCourt News: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਕਾਰਣੀ ਚੁਨਣ ਦੀ ਕਾਰਵਾਈ 'ਤੇ ਹਾਈਕੋਰਟ ਨੇ ਲਗਾਈ ਰੋਕ

ਬੁੱਧਵਾਰ ਨੂੰ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਨੇ ਜਾਂਚ ਕਮੇਟੀ ਵੱਲੋਂ ਭੇਜੇ ਪੱਤਰ 'ਤੇ ਵਿਚਾਰ ਕੀਤਾ, ਜਿਸ ਵਿੱਚ ਅਦਾਲਤ ਨੂੰ ਦੱਸਿਆ ਗਿਆ ਕਿ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਛੇ ਹਫ਼ਤਿਆਂ ਦਾ ਸਮਾਂ ਚਾਹੀਦਾ ਹੈ ਕਿਉਂਕਿ ਹਰਿਆਣਾ ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਜਾਂਚ ਕਮੇਟੀ ਨੂੰ ਚੁਣੌਤੀ ਦੇਣ ਕਾਰਨ ਜਾਂਚ ਨਹੀਂ ਕਰਵਾਈ ਗਈ। ਅਦਾਲਤ ਨੇ ਦੋਵਾਂ ਰਾਜਾਂ ਨੂੰ ਨਿਆਂਇਕ ਜਾਂਚ ਕਮੇਟੀ ਨਾਲ ਸਹਿਯੋਗ ਕਰਨ ਦੇ ਵੀ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Punjab News : ਲੁਧਿਆਣਾ 'ਚ ਸੁਖਬੀਰ ਬਾਦਲ ਨੂੰ ਨੋਟਿਸ ਦੀ ਤਿਆਰੀ, ਚੋਣ ਪ੍ਰਚਾਰ ਦੌਰਾਨ ਬੱਚੇ ਤੋਂ ਲਗਾਏ 

ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। 7 ਮਾਰਚ ਨੂੰ ਹਾਈਕੋਰਟ ਨੇ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Pnjabi news apart from The committee will file a statement in the Shubkaran Singh case News, stay tuned to Rozana Spokesman)