ਹਰਿਆਣਾ ਵਕਫ਼ ਬੋਰਡ ਦੇ ਗਠਨ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਪੰਜ ਨੁਕਤਿਆਂ ਦੇ ਆਧਾਰ ’ਤੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੀ ਕੀਤੀ ਅਪੀਲ

Notice issued on the petition challenging the formation of Haryana Waqf Board

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਵਕਫ਼ ਬੋਰਡ ਦੇ ਗਠਨ ਦੇ ਨੋਟੀਫ਼ਿਕੇਸ਼ਨ ਨੂੰ ਚੁਨੌਤੀ  ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਪੁੱਛਿਆ ਹੈ ਕਿ ਨੋਟੀਫ਼ਿਕੇਸ਼ਨ ਜਾਰੀ ਕਰਨ ’ਚ ਇੰਨੀ ਜਲਦਬਾਜ਼ੀ ਕਿਉਂ ਕੀਤੀ ਗਈ। ਇਹ ਚੋਣ ਜਾਬਤੇ ਦੀ ਉਲੰਘਣਾ ਹੈ। ਹੁਣ ਮਾਮਲੇ ਦੀ ਸੁਣਵਾਈ ਬੁਧਵਾਰ ਨੂੰ ਹੋਵੇਗੀ।

ਪਟੀਸ਼ਨਕਰਤਾ ਮੁਹੰਮਦ ਅਰਸਦ ਨੇ ਸਰਕਾਰ ਵਲੋਂ ਦੂਜੀ ਵਾਰ ਬੋਰਡ ਦੇ ਗ਼ੈਰ-ਕਾਨੂੰਨੀ ਗਠਨ ’ਤੇ ਪਟੀਸ਼ਨ ਰਾਹੀਂ ਸਵਾਲ ਖੜੇ ਕੀਤੇ ਹਨ। ਪਟੀਸ਼ਨ ’ਚ ਪਟੀਸ਼ਨਕਰਤਾ ਨੇ ਪੰਜ ਨੁਕਤਿਆਂ ਦੇ ਆਧਾਰ ’ਤੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।