PU ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਕਨਵੋਕੇਸ਼ਨ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਓਲੰਪੀਅਨ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵੀ ਕੀਤਾ ਸਨਮਾਨਿਤ

President Draupadi Murmu arrives at PU News in punjabi

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਪਹੁੰਚੇ। ਉਹ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਰੋਹ ਵਿੱਚ 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਐਵਾਰਡ ਅਤੇ ਡਿਗਰੀਆਂ ਦਿੱਤੀਆਂ ਗਈਆਂ।

ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਸਨਮਾਨਿਤ ਕਰਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਭਾਕਰ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਇਸੇ ਤਰ੍ਹਾਂ ਨੌਜਵਾਨ ਪੀੜ੍ਹੀ ਨੂੰ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਸਾਰਿਆਂ ਨੂੰ ਵਧਾਈ ਦਿੱਤੀ।

ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਰਾਸ਼ਟਰਪਤੀ ਮੁਰਮੂ ਪੀਯੂ ਵਿਖੇ ਕਨਵੋਕੇਸ਼ਨ ਸੰਬੋਧਨ ਕਰਨ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ.ਏ.ਪੀ.ਜੇ. ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈਡੀ ਅਤੇ ਡਾ. ਰਾਜਿੰਦਰ ਪ੍ਰਸਾਦ ਵੀ ਇੱਥੇ ਕਨਵੋਕੇਸ਼ਨ ਸੰਬੋਧਨ ਕਰ ਚੁੱਕੇ ਹਨ।

ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਅਲਰਟ 'ਤੇ ਹੈ। ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਸੁਰੱਖਿਆ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਯੂਨੀਵਰਸਿਟੀ ਕੈਂਪਸ ਵਿੱਚ ਪੁਲਿਸ ਚੈਕਿੰਗ ਵਧਾ ਦਿੱਤੀ ਗਈ ਹੈ। ਮੁੱਖ ਰੂਟ ਤੋਂ ਇਲਾਵਾ ਰਾਸ਼ਟਰਪਤੀ ਦੇ ਕਾਫ਼ਲੇ ਲਈ ਇੱਕ ਵਾਧੂ ਰੂਟ ਵੀ ਤੈਅ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਇਸ ਦੀ ਵਰਤੋਂ ਕੀਤੀ ਜਾ ਸਕੇ।