PGI ਦੇ ਮੁਲਾਜ਼ਮ ਅਗਲੇ 6 ਮਹੀਨਿਆਂ ਤੱਕ ਨਹੀਂ ਕਰ ਸਕਣਗੇ ਹੜਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ‘ਐਸਮਾ’ ਐਕਟ ਕੀਤਾ ਲਾਗੂ

PGI employees will not be able to go on strike for the next 6 months

Chandigarh PGI new : ਪੀਜੀਆਈ ਚੰਡੀਗੜ੍ਹ ਦੇ ਮੁਲਾਜ਼ਮ ਹੁਣ ਅਗਲੇ 6 ਮਹੀਨਿਆਂ ਤੱਕ ਹੜਤਾਲ ਨਹੀਂ ਕਰ ਸਕਣਗੇ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ‘ਐਸਮਾ’ ਐਕਟ ਲਾਗੂ ਕਰ ਦਿੱਤਾ ਹੈ। ਇਹ ਹੁਕਮ ਆਈਏਐਸ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਗਏ ਹਨ। 


ਜਾਰੀ ਕੀਤੇ ਗਏ ਹੁਕਮ ਅਨੁਸਾਰ ਜੇਕਰ ਕੋਈ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਦਲੀਲ ਦਿੱਤੀ ਕਿ ਪੀਜੀਆਈ ਚੰਡੀਗੜ੍ਹ ਵਿਖੇ ਆਪਣਾ ਇਲਾਜ ਕਰਵਾਉਣ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਰਾਜਾਂ ਤੋਂ ਵੀ ਮਰੀਜ਼ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।

 
ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਅਗਲੇ 6 ਮਹੀਨਿਆਂ ਤੱਕ ਪੀਜੀਆਈ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੜਤਾਲ ’ਤੇ ਰੋਕ ਲਗਵਾਉਣ ਲਈ ਇਹ ਕਦਮ ਚੁੱਕਿਆ ਹੈ।