Punjab and haryana High Court : 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਹਾਈਕੋਰਟ ਦਾ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab and haryana High Court : ਹਾਈ ਕੋਰਟ ਨੇ ਬਾਜ਼ੀਗਰ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 27 ਜਨਵਰੀ ਤੱਕ ਜਵਾਬ ਦਾਇਰ ਕਰਨ ਦੇ ਦਿੱਤੇ ਹੁਕਮ

Punjab and haryana High Court

Punjab and haryana High Court : ਪਟਿਆਲਾ ਦੇ ਪਿੰਡ ਕਰੀਮ ਨਗਰ (ਚਿੱਚੜਵਾਲਾ) ਦੀ ਪੰਚਾਇਤੀ ਚੋਣਾਂ ਦੌਰਾਨ ਬੈਲਟ ਪੇਪਰਾਂ ਨੂੰ ਖ਼ਰਾਬ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ 'ਆਪ' ਦੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਇਹ ਨੋਟਿਸ ਪਟੀਸ਼ਨ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਗੁਰਚਰਨ ਰਾਮ ਨੇ ਦਿੱਤੀ ਹੈ।

ਪਟੀਸ਼ਨ 'ਚ ਦੱਸਿਆ ਗਿਆ ਸੀ ਕਿ ਚੋਣਾਂ ਵਾਲੇ ਦਿਨ ਸ਼ਤਰਾਣਾ ਦੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਉਕਸਾਉਣ 'ਤੇ ਪਹਿਲਾਂ ਬੈਲਟ ਬਾਕਸ ਅਤੇ ਬੈਲਟ ਪੇਪਰਾਂ 'ਚ ਤੇਜ਼ਾਬ ਸੁੱਟਿਆ ਗਿਆ ਸੀ, ਜਿਸ ਦਾ ਵਿਰੋਧ ਕਰਨ 'ਤੇ ਪੁਲਿਸ ਨੇ ਲੋਕਾਂ 'ਤੇ ਲਾਠੀਚਾਰਜ ਕਰ ਦਿੱਤਾ ਅਤੇ ਹਵਾਈ ਫਾਇਰਿੰਗ ਵੀ ਕੀਤੀ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਇਸ ਲਈ ਪਟੀਸ਼ਨਕਰਤਾ ਨੇ ਹੁਣ ਮੰਗ ਕੀਤੀ ਹੈ ਕਿ ਉਸ ਵਿਰੁੱਧ ਜਾਂਚ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਜਿਸ 'ਤੇ ਮੰਗਲਵਾਰ ਨੂੰ ਹਾਈਕੋਰਟ ਨੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 27 ਜਨਵਰੀ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

(For more news apart from  High Court notice to 'AAP' MLA Kulwant Singh Bazigar News in Punjabi News in Punjabi, stay tuned to Rozana Spokesman)