Punjab and Haryana HC : ਹਾਈਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਦਿੱਤੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab and Haryana HC : ਪੰਜਾਬ ਭਾਜਪਾ ਵੱਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ

punjab and haryana high court

Punjab and Haryana HC : ਭਾਜਪਾ ਨੇ ਪਟਿਆਲਾ 'ਚ ਅੱਜ ਹੋਈ ਧਾਂਦਲੀ ਦਾ ਮੁੱਦਾ ਉਠਾਇਆ, ਹਾਈਕੋਰਟ ਨੇ ਪਟਿਆਲਾ ਮਾਮਲੇ 'ਚ ਮਿਲੀ ਸ਼ਿਕਾਇਤ 'ਤੇ ਰਾਜ ਚੋਣ ਕਮਿਸ਼ਨ ਨੂੰ ਅੱਜ ਹੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਭਾਜਪਾ ਵਲੋਂ ਅੰਕੁਸ਼ ਵਰਮਾ ਨੇ ਅੱਜ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ਤੇ ਖਾਸ ਕਰਕੇ ਪਟਿਆਲਾ ’ਚ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਿਆ ਜਾ ਰਿਹਾ ਹੈ, ਅਜਿਹੇ ਵਿਚ ਇਸ ਮਾਮਲੇ ਵਿਚ ਹਾਈਕੋਰਟ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਜਾਰੀ ਕੀਤੇ।

ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ। ਉਥੇ ਹੀ ਪਟਿਆਲਾ ਸਮੇਤ ਪੂਰੇ ਪੰਜਾਬ ’ਚ ਜਿੱਥੇ ਕਿਤੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਵੀ ਕੀਤੀ ਗਈ।

ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਪਟਿਆਲਾ ਦੇ ਮਾਮਲੇ 'ਚ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ 'ਤੇ ਅੱਜ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ।

(For more news apart from High Court ordered videography election process Municipal Corporations and Municipal Councils of Punjab News in Punjabi, stay tuned to Rozana Spokesman)