ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਪੰਜਾਬ ਦੇ ਰਾਜਪਾਲ ਦੇ ਸਲਾਹਕਾਰ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਉਹ ਸਿੱਖਿਆ ਨਾਲ ਜੁੜੇ ਮਾਮਲਿਆਂ ’ਤੇ ਰਾਜਪਾਲ ਨੂੰ ਸਲਾਹ ਦੇਣਗੇ।

Dr. Jaspal Singh Sandhu appointed adviser to the Governor of Punjab

ਚੰਡੀਗੜ੍ਹ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਲਾਹਕਾਰ (ਉੱਚ ਸਿੱਖਿਆ) ਨਿਯੁਕਤ ਕੀਤਾ ਗਿਆ ਹੈ।

ਉਹ ਸਿੱਖਿਆ ਨਾਲ ਜੁੜੇ ਮਾਮਲਿਆਂ ’ਤੇ ਰਾਜਪਾਲ ਨੂੰ ਸਲਾਹ ਦੇਣਗੇ। ਇਸ ਨਾਲ ਹੀ ਉਹ ਸੈਮੀਨਾਰ ਤੇ ਕਾਨਫਰੰਸਾਂ ਕਰਵਾਉਣ ਲਈ ਉਨ੍ਹਾਂ ਨੂੰ ਸਲਾਹ ਦੇਣਗੇ। ਡਾ. ਸੰਧੂ ਨੇ ਮੈਡੀਕਲ ’ਚ ਉਚੇਰੀ ਸਿੱਖਿਆ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਸੰਧੂ ਪਹਿਲੇ ਵਾਈਸ ਚਾਂਸਲਰ ਸਨ, ਜਿਨ੍ਹਾਂ ਨੇ ਮੈਡੀਕਲ ਵਿਚ ਆਪਣੀ ਉਚੇਰੀ ਸਿੱਖਿਆ ਹਾਸਲ ਕੀਤੀ ।