ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕਿਹਾ: ਸਰਕਾਰ ਦੇ ਰਵੱਈਏ ਤੋਂ ਦੁਖੀ ਹੈ ਮਿ੍ਰਤਕ ਆਈ.ਪੀ.ਐਸ. ਦਾ ਪਰਿਵਾਰ
ਚੰਡੀਗੜ੍ਹ: ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਰਿਟਾਇਰਡ ਆਈ ਏ ਐਸ, ਐਮ ਐਲ ਏ ਫਗਵਾੜਾ ਨੇ ਅੱਜ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ (ਆਈਏਐਸ) ਅਤੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪਰਿਵਾਰ ਦੇ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
58
ਧਾਲੀਵਾਲ ਨੇ ਦੱਸਿਆ ਕਿ ਜਾਤੀ ਉਤਪੀੜਨ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਲਈ ਮਜਬੂਰ ਹੋਏ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਪਰਿਵਾਰ ਸਰਕਾਰ ਦੇ ਰਵੱਈਏ ਨੂੰ ਲੈ ਕੇ ਦੁਖੀ ਅਤੇ ਸਦਮੇ ਵਿੱਚ ਹੈ। ਹਰਿਆਣਾ ਸਰਕਾਰ ਦਾ ਧਿਆਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਵੱਲ ਹੈ। ਉਨ੍ਹਾਂ ਕਿਹਾ ਕਿ ਆਈ.ਪੀ.ਐਸ. ਅਤੇ ਆਈਏਐਸ ਅਧਿਕਾਰੀ ਕੇਂਦਰ ਸਰਕਾਰ ਦੇ ਅਧੀਨ ਹੁੰਦੇ ਹਨ, ਫਿਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਦਰਦੀ ਦੇ ਦੋ ਸ਼ਬਦ ਨਹੀਂ ਕਹੇ। ਜਦਕਿ ਸੀਨੀਅਰ ਭਾਜਪਾ ਆਗੂ ਗੁਮਰਾਹ ਕਰਨ ਵਾਲੀ ਬਿਆਨਬਾਜੀ ਕਰਨ ਵਿੱਚ ਰੁੰਝੇ ਹੋਏ ਹਨ।8
ਧਾਲੀਵਾਲ ਨੇ ਕਿਹਾ ਕਿ ਮੋਦੀ ਸ਼ਾਸਨ ਅਧੀਨ ਦਲਿਤਾਂ ਨੂੰ ਦਬਾਇਆ ਅਤੇ ਕੁਚਲਿਆ ਜਾ ਰਿਹਾ ਹੈ, ਜੋ ਕਿ ਬਹੁਤ ਨਿੰਦਣਯੋਗ ਹੈ। ਉਹਨਾਂ ਦੱਸਿਆ ਕਿ ਰਾਹੁਲ ਗਾਂਧੀ ਨੇ ਅੱਜ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਇਨਸਾਫ਼ ਦੇ ਇਸ ਸੰਘਰਸ਼ ਵਿੱਚ ਪਰਿਵਾਰ ਦੇ ਨਾਲ ਹੈ। ਕਾਂਗਰਸ ਪਾਰਟੀ ਮਰਹੂਮ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਚੁੱਪ ਨਹੀਂ ਬੈਠੇਗੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ ਅਤੇ ਹਰਿਆਣਾ ਦੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।