Punjab News : ਰਾਜ ਲਾਲੀ ਗਿੱਲ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab News : ਰਾਜ ਲਾਲੀ ਗਿੱਲ ਨੇ ਕਿਹਾ ਕਿ ਚੇਅਰਪਰਸਨ ਵਜੋਂ ਮਿਲੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ

Chairperson Raj Lalli assuming his post

Punjab News :: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ’ਚ ਆਪਣਾ ਅਹੁਦਾ ਸੰਭਾਲ ਲਿਆ।

ਇਹ ਵੀ ਪੜੋ:High Court News : ਪੰਜਾਬ-ਹਰਿਆਣਾ ’ਚ ਗਊ ਸ਼ੈੱਡਾਂ ਦੀ ਮਾੜੀ ਹਾਲਤ ’ਤੇ ਰਿਪੋਰਟ ਨਾ ਦੇਣ ਤੇ ਹਾਈਕੋਰਟ ਨੇ ਲਗਾਇਆ ਜੁਰਮਾਨਾ 


ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ’ਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। 

ਇਹ ਵੀ ਪੜੋ:Amritsar News: BSF ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਬਰਾਮਦ ਕੀਤਾ  

ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫ਼ੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼ ਨਾਲ ਜੁੜ੍ਹੇ ਹੋਏ ਹਨ। 

ਇਹ ਵੀ ਪੜੋ:Lok Sabha Elections: ਪੰਜਾਬ ਦੀ ਵਿੱਤੀ ਰਾਜਧਾਨੀ ਲੁਧਿਆਣਾ ’ਚ ਹੁਣ ਤੱਕ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਰਿਹਾ ਮੁਕਾਬਲਾ


ਇਸ ਮੌਕੇ ਹਰਚੰਦ ਸਿੰਘ ਬਰਸੱਟ, ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ, ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।

ਇਹ ਵੀ ਪੜੋ:Abohar News : ਝੂਠੇ ਬਲਾਤਕਾਰ ਕੇਸ ਵਿੱਚ ਮਾਂ ਪੁੱਤ ਗ੍ਰਿਫ਼ਤਾਰ

 (For more news apart from Raj Lali Gill assumed office as the Chairperson of the Punjab State Commission for Women News in Punjabi, stay tuned to Rozana Spokesman)