Congress protest in Chandigarh : ਬਾਜਵਾ ਦੇ ਬਿਆਨ 'ਤੇ ਸਿਆਸਤ ਗਰਮਾਈ, ਕਾਂਗਰਸ ਚੰਡੀਗੜ੍ਹ ਵਿਚ ਕਰੇਗੀ ਵਿਰੋਧ ਪ੍ਰਦਰਸ਼ਨ
Congress protest in Chandigarh : ‘ਆਪ’ ਸਮਰਥਕ ਮੋਹਾਲੀ ਵਿਚ ਹੋਣਗੇ ਇਕੱਠੇ, ਸੁਰੱਖਿਆ ਪ੍ਰਬੰਧ ਮਜ਼ਬੂਤ
Politics heats up over Bajwa's statement, Congress will protest in Chandigarh Latest News in Punjabi : ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿਤੇ ਬਿਆਨ ਤਹਿਤ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ ਦੁਪਹਿਰ 2 ਵਜੇ ਮੋਹਾਲੀ ਵਿਚ ਪੁਲਿਸ ਸਾਹਮਣੇ ਪੇਸ਼ ਹੋਣਗੇ।
ਜਾਣਕਾਰੀ ਅਨੁਸਾਰ ਹੁਣ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਅਦਾਲਤ ਤੋਂ ਐਫ਼ਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਰਾਜਨੀਤੀ ਤੌਰ ’ਤੇ ਉਸ ਦੇ ਵਿਰੁਧ ਐਫ਼ਆਈਆਰ ਦਰਜ ਕੀਤੀ ਗਈ ਹੈ। ਉਮੀਦ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਬੁਧਵਾਰ ਨੂੰ ਹੋਵੇਗੀ। ਦੂਜੇ ਪਾਸੇ, ਪੰਜਾਬ ਕਾਂਗਰਸ ਛੇਤੀ ਹੀ ਬਾਜਵਾ ਵਿਰੁਧ ਦਰਜ ਮਾਮਲੇ ਦੇ ਵਿਰੁਧ ਚੰਡੀਗੜ੍ਹ ਵਿਚ ਇਕ ਵਿਰੋਧ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਲਈ ਨਾਅਰਾ ਦਿਤਾ ਹੈ, ਅਸੀਂ ਡਰੇ ਨਹੀਂ ਸੀ ਅਤੇ ਨਾ ਹੀ ਡਰਾਂਗੇ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਮੋਹਾਲੀ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਕਰਨਗੇ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਦਾ ਨਾਅਰਾ ਹੈ, ਕਾਂਗਰਸ ਅਤਿਵਾਦੀਆਂ ਨਾਲ ਮਿਲੀ ਹੋਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਅਜਿਹੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਜੋ ਲੋਕਾਂ ਨੂੰ ਡਰਾਉਂਦੀ ਹੋਵੇ।
ਪ੍ਰਤਾਪ ਸਿੰਘ ਬਾਜਵਾ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ X 'ਤੇ ਪੋਸਟ ਕੀਤਾ ਹੈ ਅਤੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਇਸ ਗੱਲ ਦਾ ਰਿਕਾਰਡ ਰੱਖ ਰਿਹਾ ਹਾਂ ਕਿ ਮੈਂ ਅੱਜ ਦੁਪਹਿਰ 2 ਵਜੇ ਸਾਈਬਰ ਸੈੱਲ ਜਾਵਾਂਗਾ ਅਤੇ ਅਪਣਾ ਅਧਿਕਾਰਤ ਬਿਆਨ ਦੇਵਾਂਗਾ।