Chandigarh News : ਸੁਖਬੀਰ ਬਾਦਲ 'ਤੇ ਭਰੋਸਾ ਨਾ ਹੋਣ ਕਾਰਨ ਇਮਾਨਦਾਰ ਆਗੂ ਛੱਡ ਰਹੇ ਹਨ ਪਾਰਟੀ : ਵਡਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News : ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਾਰਟੀ ਛੱਡਣਾ ਮੰਦਭਾਗਾ 

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ

Chandigarh News : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਾਰਟੀ ਛੱਡਣਾ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਕੋਲ ਸਿਰਫ਼ ਤਿੰਨ ਵਿਧਾਇਕ ਸਨ, ਜਿਨ੍ਹਾਂ ਵਿੱਚੋਂ ਮਨਪ੍ਰੀਤ ਸਿੰਘ ਇਯਾਲੀ ਨੇ ਵਿਧਾਨ ਸਭਾ ਚੋਣਾਂ ਵਿਚ ਨਿਰਾਸ਼ਾਜਨਕ ਹਾਰ ਕਾਰਨ ਬਣਾਈ ਗਈ ਝੂੰਦਾਂ ਕਮੇਟੀ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਪਾਰਟੀ ਗਤੀਵਿਧੀਆਂ ਤੋਂ ਪਹਿਲਾਂ ਹੀ ਦੂਰੀ ਬਣਾ ਲਈ ਹੈ। 

ਇਹ ਵੀ ਪੜੋ:Allahabad High Court : ਮੇਨਕਾ ਗਾਂਧੀ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ   

ਦੋਆਬੇ ਦੇ ਇਕਲੌਤੇ ਵਿਧਾਇਕ ਦਾ 'ਆਪ' 'ਚ ਸ਼ਾਮਲ ਹੋਣਾ ਇਹ ਸਾਬਤ ਕਰਦਾ ਹੈ ਕਿ ਜਿੱਥੇ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਕਾਰਜਸ਼ੈਲੀ ਤੋਂ ਨਿਰਾਸ਼ ਹਨ, ਉਥੇ ਚੁਣੇ ਹੋਏ ਨੁਮਾਇੰਦੇ ਵੀ ਨਿਰਾਸ਼ਾ ਦੇ ਆਲਮ 'ਚੋਂ ਲੰਘ ਰਹੇ ਹਨ। ਵਡਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਹਾ ਕਿ ਪਾਰਟੀ ਨੂੰ ਲੰਮੇ ਸਮੇਂ ਦੌਰਾਨ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਦਾ ਕਾਰਨ ਸਮੁੱਚਾ ਪੰਥ ਜਾਣਦਾ ਹੈ। ਇਨ੍ਹਾਂ ਨਤੀਜਿਆਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਅਕਾਲੀ ਵਰਕਰ ਪਾਰਟੀ ਲੀਡਰਸ਼ਿਪ ਵਿਚ ਬਦਲਾਅ ਚਾਹੁੰਦੇ ਹਨ। ਡਾ. ਸੁੱਖੀ ਦੇ 'ਆਪ' 'ਚ ਸ਼ਾਮਲ ਹੋਣ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਲੀਡਰਸ਼ਿਪ 'ਚ ਬਦਲਾਅ ਨਾਲ ਹੀ ਲੋਕਾਂ ਦਾ ਅਕਾਲੀ ਦਲ 'ਚ ਵਿਸ਼ਵਾਸ ਬਹਾਲ ਹੋਵੇਗਾ। 

(For more news apart from  Sukhbir Badal Due to lack of trust, honest leaders are leaving party : Wadala News in Punjabi, stay tuned to Rozana Spokesman)