ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਫਾਇਰਿੰਗ ਦੀ ਜ਼ਿੰਮੇਵਾਰੀ ਡੋਨੀ ਬੱਲ ਤੇ ਸ਼ਗਨਪ੍ਰੀਤ ਨੇ ਲਈ,ਜਾਣੋ ਪੂਰਾ ਮਾਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

SOPU ਨੂੰ ਡੋਨੀ ਬੱਲ ਗਰੁੱਪ ਨੇ ਦਿੱਤੀ ਚਿਤਾਵਨੀ

Doni Bal and Shaganpreet claimed responsibility for the firing on the Panjab University campus.

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਪਸ ਵਿੱਚ ਗੋਲੀਬਾਰੀ ਮਾਮਲੇ ਵਿੱਚ ਡੋਨੀ ਬੱਲ ਤੇ ਸ਼ਗਨਪ੍ਰੀਤ ਨੇ ਲਈ ਗੋਲ਼ੀਬਾਰੀ ਦੀ ਜ਼ਿੰਮੇਵਾਰੀ  ਲਈ ਹੈ।ਦੱਸ ਦੇਈਏ ਕਿ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਵਿਦਿਆਰਥੀ ਆਗੂ ਜਸ਼ਨ ਜਵੰਦਾ 'ਤੇ ਯੂਨੀਵਰਸਿਟੀ ਕੰਪਲੈਕਸ ਵਿੱਚ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਦਹਿਸ਼ਤ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੇ ਨੇੜੇ ਪਾਰਕਿੰਗ ਏਰੀਆ ਵਿੱਚ ਗੋਲੀਬਾਰੀ ਹੋਈ। ਜਸ਼ਨ ਜਵੰਦਾ ਜੋ ਕਿ ਪੰਜਾਬ ਯੂਨੀਵਰਸਿਟੀ ਸੋਪੂ ਜਥੇਬੰਦੀ ਦੇ ਵਿਦਿਆਰਥੀ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਹਨ, ਨੂੰ ਕਥਿਤ ਤੌਰ 'ਤੇ ਹਮਲੇ ਚ ਨਿਸ਼ਾਨਾ ਬਣਾਇਆ ਗਿਆ ਸੀ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਹਮਲਾਵਰ ਅਪਰਾਧ ਕਰਨ ਤੋਂ ਤੁਰੰਤ ਬਾਅਦ ਮੌਕੇ ਤੋਂ ਭੱਜ ਗਏ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਇੱਕ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ।

ਸਾਵਧਾਨੀ ਵਜੋਂ, ਪੁਲਿਸ ਨੇ ਆਲੇ ਦੁਆਲੇ ਦੇ ਖੇਤਰ ਨੂੰ ਘੇਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਜਵੰਦਾ 'ਤੇ ਗੋਲੀਆਂ ਚਲਾਈਆਂ। ਇਸ ਘਟਨਾ ਨਾਲ ਕੈਂਪਸ ਵਿੱਚ ਤਣਾਅ ਪੈਦਾ ਹੋ ਗਿਆ। ਗੋਲੀਬਾਰੀ ਤੋਂ ਤੁਰੰਤ ਬਾਅਦ ਵਿਦਿਆਰਥੀ ਮੌਕੇ 'ਤੇ ਇਕੱਠੇ ਹੋ ਗਏ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਮੇਂ ਪਾਰਕਿੰਗ ਦੇ ਨੇੜੇ ਮੌਜੂਦ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ।