ਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮਸਲੇ 'ਤੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਕਿਹਾ-ਹਰਿਆਣਾ ਨੂੰ ਅਜੇ ਜ਼ਮੀਨ ਅਲਾਟ ਨਹੀਂ ਕੀਤੀ ਗਈ ਗਈ ਅਜੇ ਵਿਚਾਰ ਕੀਤਾ ਜਾ ਰਿਹਾ

Governor Gulab Chand Kataria

Governor Gulab Chand Kataria: ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਵਿਵਾਦ ਦਰਮਿਆਨ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਕਟਾਰੀਆ ਅੱਜ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਪੁੱਜੇ ਸਨ। ਮੀਡੀਆ ਵੱਲੋਂ ਪੁੱਛੇ ਸਵਾਲ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਇਸ ਵਿਵਾਦ 'ਤੇ ਸਥਿਤੀ ਸਪੱਸ਼ਟ ਕੀਤੀ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਇਸ 'ਤੇ ਅਜੇ ਵਿਚਾਰ ਕੀਤਾ ਜਾ ਰਿਹਾ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ।

ਵਿੱਤ ਮੰਤਰੀ ਨੇ ਕਿਹਾ ਸੀ-ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਅਧਿਕਾਰ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗਲਤ ਹੈ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ।