High Court : NDPS ਮਾਮਲੇ 'ਚ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

High Court : 8 ਜੁਲਾਈ ਤੱਕ SIT ਸਾਹਮਣੇ ਪੇਸ਼ ਹੋਣ ਤੋਂ ਦਿੱਤੀ ਛੋਟ

High Court

High Court : ਚੰਡੀਗੜ੍ਹ - NDPS ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ 8 ਜੁਲਾਈ ਤੱਕ SIT ਸਾਹਮਣੇ ਪੇਸ਼ ਹੋਣ ਤੋਂ ਛੋਟ ਦਿੱਤੀ ਹੈ। ਇਸ ਮਾਮਲੇ ’ਚ ਕਾਂਗਰਸ ਸਰਕਾਰ ਦੇ ਸਮੇਂ  ਐਫਆਈਆਰ ਦਰਜ ਹੋਈ ਸੀ ਜਿਸ ’ਚ ਉਨ੍ਹਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਇਹ ਵੀ ਪੜੋ:Lawrence Bishnoi : ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਾਕਿਸਤਾਨ ਦੇ ਸ਼ਹਿਜ਼ਾਦ ਭੱਟੀ ਨੂੰ ਈਦ ਦੀ ਦਿੱਤੀ ਵਧਾਈ, ਵੀਡੀਓ ਹੋ ਰਿਹਾ ਵਾਇਰਲ

ਪਟੀਸ਼ਨ ਦਾਇਰ ਕਰਦੇ ਹੋਏ ਮਜੀਠੀਆ ਨੇ ਸੀਨੀਅਰ ਐਡਵੋਕੇਟ ਅਸ਼ੋਕ ਅਗਰਵਾਲ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਐਸਆਈਟੀ ਵੱਲੋਂ ਭੇਜੇ ਗਏ ਸੰਮਨ ਪੂਰੀ ਤਰ੍ਹਾਂ ਨਾਲ ਗ਼ਲਤ ਹਨ। ਉਨ੍ਹਾਂ ਨੂੰ ਬਿਨਾਂ ਵਜ੍ਹਾ ਵਾਰ-ਵਾਰ ਬੁਲਾਇਆ ਜਾ ਰਿਹਾ ਹੈ। ਇਸ 'ਤੇ ਪੰਜਾਬ ਸਰਕਾਰ ਨੇ ਐਸਆਈਟੀ ਚੇਅਰਮੈਨ ਵਲੋਂ ਕਿਹਾ ਕਿ ਮਜੀਠੀਆ ਤੋਂ ਮੰਗੀ ਗਈ ਜਾਣਕਾਰੀ 25 ਜੂਨ ਤੱਕ ਦਿੱਤੀ ਜਾ ਸਕਦੀ ਹੈ। ਜਦੋਂ ਮਜੀਠੀਆ ਦੇ ਵਕੀਲ ਨੇ ਇਸ 'ਤੇ ਵੀ ਸਵਾਲ ਉਠਾਏ ਤਾਂ ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ 8 ਜੁਲਾਈ ਤੋਂ ਬਾਅਦ ਪੇਸ਼ ਹੋ ਸਕਦੇ ਹਨ। ਸਰਕਾਰੀ ਵਕੀਲ ਦੇ ਇਸ ਬਿਆਨ ਨੂੰ ਰਿਕਾਰਡ 'ਤੇ ਲੈਂਦਿਆਂ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਅਜਿਹੇ 'ਚ ਹੁਣ ਹਾਈਕੋਰਟ ਦੇ ਦਖ਼ਲ ਕਾਰਨ ਮਜੀਠੀਆ ਨੂੰ 8 ਜੁਲਾਈ ਤੱਕ ਐੱਸਆਈਟੀ ਸਾਹਮਣੇ ਪੇਸ਼ ਹੋਣ ਤੋਂ ਛੋਟ ਮਿਲ ਗਈ ਹੈ। 

ਇਹ ਵੀ ਪੜੋ:Swati Maliwal : ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭਾਰਤ ਗਠਜੋੜ ਦੇ ਵੱਡੇ ਨੇਤਾਵਾਂ ਨੂੰ ਮਿਲਣ ਲਈ ਮੰਗਿਆ ਸਮਾਂ 

ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮੁਹਾਲੀ ’ਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਨੂੰ ਬਾਅਦ ’ਚ ਇਸ ਮਾਮਲੇ ਵਿਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

(For more news apart from  High Court gave big relief in the NDPS case News in Punjabi, stay tuned to Rozana Spokesman)