Sameer Modi News: ਭਗੋੜੇ ਲਲਿਤ ਮੋਦੀ ਦਾ ਭਰਾ ਸਮੀਰ ਮੋਦੀ ਗ੍ਰਿਫ਼ਤਾਰ
Sameer Modi News: ਦਿੱਲੀ ਪੁਲਿਸ ਨੇ ਉਸ ਨੂੰ ਹਵਾਈ ਅੱਡੇ 'ਤੇ ਉਸ ਸਮੇਂ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਦਿੱਲੀ ਛੱਡਣ ਜਾ ਰਿਹਾ ਸੀ।
Fugitive Lalit Modi's brother Sameer Modi arrested: ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਦੀ ਇਕ ਟੀਮ ਨੇ ਭਾਰਤ ਤੋਂ ਭਗੋੜੇ ਲਲਿਤ ਮੋਦੀ ਦੇ ਭਰਾ ਸਮੀਰ ਮੋਦੀ ਨੂੰ ਅਗਵਾ ਅਤੇ ਬਲਾਤਕਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਸਮੀਰ ਮੋਦੀ ਇਕ ਉਦਯੋਗਪਤੀ ਹੈ।
ਦਿੱਲੀ ਪੁਲਿਸ ਨੇ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਨੇ ਉਸ ਨੂੰ ਹਵਾਈ ਅੱਡੇ ’ਤੇ ਉਸ ਸਮੇਂ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਦਿੱਲੀ ਛੱਡਣ ਜਾ ਰਿਹਾ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਨਾਲ ਸਬੰਧਤ ਹੈ, ਜਿੱਥੇ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕੀਤੀ। ਫਿਲਹਾਲ, ਇਸ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਅਜੇ ਤਕ ਕੋਈ ਵਿਸਤ੍ਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
"(For more news apart from “Fugitive Lalit Modi's brother Sameer Modi arrested, ” stay tuned to Rozana Spokesman.)