Chandigarh News : ਹਸਪਤਾਲ ਜਾ ਰਹੇ ਪਿਓ-ਪੁੱਤ ਨੂੰ ਕਾਰ ਨੇ ਮਾਰੀ ਟੱਕਰ, ਪੁੱਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News: ਪਿਓ ਹੋਇਆ ਗੰਭੀਰ ਜ਼ਖ਼ਮੀ

Chandigarh Accident News

Chandigarh Accident News: ਚੰਡੀਗੜ੍ਹ ਦੇ ਸੈਕਟਰ 24 'ਚ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸੇ 'ਚ 5 ਸਾਲਾ ਅਰਨਵ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਪੰਕਜ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਕਜ ਆਪਣੇ ਬੇਟੇ ਅਰਨਵ ਨਾਲ ਬਾਈਕ 'ਤੇ ਸੈਕਟਰ 16 ਦੇ ਹਸਪਤਾਲ ਜਾ ਰਿਹਾ ਸੀ। ਅਚਾਨਕ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਗਏ।

ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸੈਕਟਰ-16 ਦੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਅਰਨਵ ਨੂੰ ਮ੍ਰਿਤਕ ਐਲਾਨ ਦਿੱਤਾ। ਪੰਕਜ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਅਰਨਵ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇਕ ਛੋਟੀ ਭੈਣ ਹੈ।

ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਜਿਸ ਕਾਰ ਨਾਲ ਇਹ ਹਾਦਸਾ ਹੋਇਆ, ਉਸ ਦਾ ਆਰਜ਼ੀ ਨੰਬਰ ਸੀ ਅਤੇ ਉਸ 'ਚ ਦੋ ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ, ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਰ ਨੂੰ ਜ਼ਬਤ ਕਰ ਲਿਆ ਅਤੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।