ਵਿਆਹ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਪ੍ਰਤਾਪ ਬਾਜਵਾ ਵੀ ਆਏ ਨਾਲ ਨਜ਼ਰ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
Rahul Gandhi arrived in Chandigarh to attend the wedding
ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ਵਿਚ ਹਿੱਸਾ ਲੈਣ ਲਈ ਰਾਹੁਲ ਗਾਂਧੀ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਈ ਕਾਂਗਰਸੀ ਵਰਕਰ ਵੀ ਮੌਜੂਦ ਸਨ।
ਸੀਨੀਅਰ ਵਕੀਲ ਆਰ.ਐਸ.ਚੀਮਾ ਅਰਥ ਸ਼ਾਸਤਰ ਦੇ ਪ੍ਰੋਸੈਸਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ (ਏ.ਜੀ.) ਵੀ ਰਹਿ ਚੁੱਕੇ ਹਨ। ਉਹ 2 ਸਾਲ ਇਸ ਅਹੁਦੇ 'ਤੇ ਰਹੇ। ਚੀਮਾ ਨੂੰ ਜੱਜ ਬਣਨ ਦੀ ਪੇਸ਼ਕਸ਼ ਵੀ ਹੋਈ ਸੀ ਪਰ ਉਨ੍ਹਾਂ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ ਸੀ।