Chandigarh News: ਸਿੱਪੀ ਸਿੱਧੂ ਕਤਲ ਮਾਮਲੇ ਦੀ CBI ਕੋਰਟ ’ਚ ਸੁਣਵਾਈ; ਦਸਤਾਵੇਜ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਮੁਲਜ਼ਮ ਕਲਿਆਣੀ ਵਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ

Sippy Sidhu murder case

Chandigarh News: ਕੌਮੀ ਸ਼ੂਟਰ ਸਿੱਪੀ ਸਿੱਧੂ ਕਤਲ ਕੇਸ ਦੀ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਮੁਲਜ਼ਮ ਕਲਿਆਣੀ ਵਲੋਂ ਦਸਤਾਵੇਜ਼ਾਂ ਦੀ ਮੰਗ ਦੀ ਪਟੀਸ਼ਨ ਨੂੰ ਰੱਦ ਕਰ ਦਿਤਾ। ਕਲਿਆਣੀ ਨੇ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਪੁਲਿਸ ਦੀ ਜਾਂਚ ਰੀਪੋਰਟ ਅਤੇ ਮਾਮਲੇ ਨਾਲ ਸਬੰਧਤ ਇਲੈਕਟ੍ਰਾਨਿਕ ਡੇਟਾ ਸੀਬੀਆਈ ਨੂੰ ਉਪਲਬਧ ਕਰਾਉਣ ਦੀ ਮੰਗ ਕੀਤੀ ਸੀ।

ਕਲਿਆਣੀ ਸਿੰਘ ਵਲੋਂ ਦਾਇਰ ਪਟੀਸ਼ਨ ਵਿਚ ਪਹਿਲਾਂ ਵੀ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਸੀ ਪਰ ਜਾਂਚ ਏਜੰਸੀ ਸੀਬੀਆਈ ਨੇ ਉਸ ਦੀ ਪਟੀਸ਼ਨ ਵਿਰੁਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਸੁਪਰੀਮ ਕੋਰਟ ਨੇ ਅਪਣਾ ਫੈਸਲਾ ਸੁਣਾਉਂਦੇ ਹੋਏ ਕਲਿਆਣੀ ਦੀ ਦਸਤਾਵੇਜ਼ਾਂ ਦੀ ਮੰਗ ਨੂੰ ਰੱਦ ਕਰ ਦਿਤਾ ਅਤੇ ਜ਼ਰੂਰੀ ਦਸਤਾਵੇਜ਼ ਦੇਣ ਤੋਂ ਇਨਕਾਰ ਕਰ ਦਿਤਾ।

ਇਨ੍ਹਾਂ ਤੋਂ ਇਲਾਵਾ ਹੋਰ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਉਸ ਵਲੋਂ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ। 6 ਫਰਵਰੀ ਨੂੰ ਕਲਿਆਣੀ ਨੇ ਹੇਠਲੀ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ। ਜਿਸ ਵਿਚ ਇਸ ਕੇਸ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਹੈ। ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਆਖਰਕਾਰ ਅਪਣਾ ਫੈਸਲਾ ਸੁਣਾਉਂਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿਤਾ। ਜ਼ਿਕਰਯੋਗ ਹੈ ਕਿ 20 ਸਤੰਬਰ 2015 ਨੂੰ ਸੈਕਟਰ-27 ਦੇ ਪਾਰਕ ਵਿਚ ਸ਼ੂਟਰ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਕਤਲ ਤੋਂ ਬਾਅਦ ਸੈਕਟਰ-26 ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਮਾਮਲੇ 'ਚ ਕਈ ਮਸ਼ਹੂਰ ਲੋਕਾਂ ਦੇ ਨਾਂਅ ਵੀ ਸਾਹਮਣੇ ਆਏ।

ਲੰਬੇ ਸਮੇਂ ਤਕ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਾ ਹੋਣ ’ਤੇ ਪਰਵਾਰਕ ਮੈਂਬਰਾਂ ਨੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਕੇਸ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿਤੀ ਸੀ।

(For more Punjabi news apart from Chandigarh News Sippy Sidhu murder case update, stay tuned to Rozana Spokesman)