Chandigarh News: ਚੰਡੀਗੜ੍ਹ ਵਿਚ ਬਦਲਿਆ ਸਰਕਾਰੀ ਸਕੂਲਾਂ ਦਾ ਸਮਾਂ; 1 ਅਪ੍ਰੈਲ ਤੋਂ ਲਾਗੂ ਹੋਵੇਗਾ ਫ਼ੈਸਲਾ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਸਿੰਗਲ ਸ਼ਿਫਟ ਵਾਲੇ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਖੁੱਲ੍ਹਣਗੇ

Chandigarh government school timing news

Chandigarh News: ਚੰਡੀਗੜ੍ਹ ਵਿਚ ਸਿੱਖਿਆ ਵਿਭਾਗ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ਵਿਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿਤਾ ਸੀ। ਹੁਣ ਗਰਮੀਆਂ ਆਉਣ ਕਾਰਨ 1 ਅਪ੍ਰੈਲ ਤੋਂ 31 ਅਕਤੂਬਰ ਤਕ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ।

ਸਿੰਗਲ ਸ਼ਿਫਟ ਸਕੂਲ ਵਿਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤਕ ਹੋਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਸਵੇਰੇ ਅੱਠ ਵਜੇ ਤੋਂ ਦੁਪਹਿਰ ਦੋ ਵਜੇ ਤਕ ਰਹਿਣਗੇ। ਡਬਲ ਸ਼ਿਫਟ ਵਾਲੇ ਸਕੂਲਾਂ ਵਿਚ ਪਹਿਲੀ ਸ਼ਿਫਟ 7.15 ਵਜੇ ਸ਼ੁਰੂ ਹੋਵੇਗੀ ਅਤੇ 1.35 ਤਕ ਚੱਲੇਗੀ। ਜਦਕਿ ਦੂਜੀ ਸ਼ਿਫਟ ਸਵੇਰੇ 11.10 ਵਜੇ ਤੋਂ ਸ਼ਾਮ 5.30 ਵਜੇ ਤਕ ਜਾਰੀ ਰਹੇਗੀ। ਬੱਚਿਆਂ ਲਈ ਪਹਿਲੀ ਸ਼ਿਫਟ ਦਾ ਸਮਾਂ 7.15 ਤੋਂ 12.45 ਤਕ ਅਤੇ ਦੂਜੀ ਸ਼ਿਫਟ ਦੇ ਬੱਚਿਆਂ ਦਾ ਸਮਾਂ ਦੁਪਹਿਰ 1 ਵਜੇ ਤੋਂ ਸ਼ਾਮ 5.30 ਵਜੇ ਤਕ ਹੋਵੇਗਾ।

(For more Punjabi news apart from Chandigarh government school timing news, stay tuned to Rozana Spokesman)