Chandigarh School Holidays News: ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਹੋਈਆਂ ਛੁੱਟੀਆਂ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਪ੍ਰਸ਼ਾਸਨ ਨੇ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ

Chandigarh School Holidays News

Chandigarh School Holidays News: ਚੰਡੀਗੜ੍ਹ - ਚੰਡੀਗੜ੍ਹ ਸ਼ਹਿਰ ਵਿਚ ਤੇਜ਼ ਗਰਮੀ ਅਤੇ ਹੀਟ ਵੇਵ ਅਲਰਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 22 ਮਈ ਤੋਂ 30 ਜੂਨ ਤੱਕ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਹੋਣਗੀਆਂ। ਅੱਜ ਸਕੂਲਾਂ ਦਾ ਆਖ਼ਰੀ ਕੰਮਕਾਜੀ ਦਿਨ ਹੋਵੇਗਾ।

ਪ੍ਰਸ਼ਾਸਨ ਨੇ ਬੱਚਿਆਂ ਦੀ ਸਿਹਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 30 ਜੂਨ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਸ਼ਨੀਵਾਰ 25 ਮਈ ਤੱਕ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਵੀ ਵਧੇਗਾ। ਵਿਭਾਗ ਵੱਲੋਂ 25 ਤਰੀਕ ਤੱਕ ਗਰਮੀ ਅਤੇ ਹੀਟ ਵੇਵ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। 23 ਤਰੀਕ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਇਸ ਤੋਂ ਬਾਅਦ ਤਾਪਮਾਨ ਫਿਰ ਵਧੇਗਾ।  

24 ਅਤੇ 25 ਮਈ ਨੂੰ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਨੂੰ  ਪਾਰ ਕਰ ਜਾਵੇਗਾ, ਜਦਕਿ ਘੱਟੋ-ਘੱਟ ਤਾਪਮਾਨ 30 ਡਿਗਰੀ ਰਹੇਗਾ। ਹਾਲਾਂਕਿ ਅੱਜ ਸਵੇਰ ਤੋਂ ਹੀ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਘੱਟੋ-ਘੱਟ ਤਾਪਮਾਨ 28.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਦੋਂ ਕਿ ਪਿਛਲੇ ਦਿਨ ਇਹ 30 ਡਿਗਰੀ ਸੀ। ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ ਹੈ।