Punjab and Haryana High Court : ਪੰਜਾਬ ਹਰਿਆਣਾ ਪਾਣੀ ਵਿਵਾਦ : ਭਲਕੇ ਹਾਈ ਕੋਰਟ ’ਚ ਹੋਵੇਗੀ ਸੁਣਵਾਈ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab and Haryana High Court : ਬੇਨਤੀ ਕੀਤੀ ਪੰਜਾਬ ਦੀ ਪਟੀਸ਼ਨ ਨੂੰ ਜੁਰਮਾਨੇ ਦੇ ਨਾਲ ਖਾਰਜ ਕੀਤਾ ਜਾਵੇ, ਪੰਜਾਬ ਸਰਕਾਰ ਦੋਸ਼ਾਂ ਦਾ ਜਵਾਬ ਦੇਵੇਗੀ

ਪੰਜਾਬ ਹਰਿਆਣਾ ਪਾਣੀ ਵਿਵਾਦ : ਭਲਕੇ ਹਾਈ ਕੋਰਟ ’ਚ ਹੋਵੇਗੀ ਸੁਣਵਾਈ 

Punjab and Haryana High Court News in Punjabi : ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਬੀਬੀਐਮਬੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਹੋਵੇਗੀ। ਮੰਗਲਵਾਰ ਨੂੰ, ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰਾਂ ਨੇ ਪੰਜਾਬ ਦੇ ਰਵੱਈਏ ਦੀ ਆਲੋਚਨਾ ਕਰਦੇ ਹੋਏ ਆਪਣੇ ਜਵਾਬ ਦਾਇਰ ਕੀਤੇ ਅਤੇ ਬੇਨਤੀ ਕੀਤੀ ਕਿ ਪੰਜਾਬ ਦੀ ਪਟੀਸ਼ਨ ਨੂੰ ਜੁਰਮਾਨੇ ਦੇ ਨਾਲ ਖਾਰਜ ਕੀਤਾ ਜਾਵੇ। ਪੰਜਾਬ ਸਰਕਾਰ ਦੋਸ਼ਾਂ ਦਾ ਜਵਾਬ ਦੇਵੇਗੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹਰਿਆਣਾ ਪਾਣੀ ਵਿਵਾਦ ’ਤੇ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ ਕੇਂਦਰ, ਹਰਿਆਣਾ ਤੇ ਬੀਬੀਐਮਬੀ ਦੇ ਜਵਾਬ 'ਤੇ ਅਪਣਾ ਪੱਖ ਪੇਸ਼ ਕਰਨਾ ਚਾਹੁੰਦੀ ਹੈ। ਜਿਸ ਲਈ ਉਨ੍ਹਾਂ ਨੂੰ ਦੋ ਦਿਨਾਂ ਦਾ ਸਮਾਂ ਦਿਤਾ ਜਾਵੇ। ਜਿਸ ਲਈ ਹਾਈ ਕੋਰਟ ਨੇ ਸੁਣਵਾਈ 22 ਮਈ ਤਕ ਮੁਲਤਵੀ ਕਰ ਦਿਤੀ ਸੀ। 

 (For more news apart from Punjab Haryana water dispute: Hearing to be held in High Court tomorrow News in Punjabi, stay tuned to Rozana Spokesman)