Chandigarh News : ਕੇਂਦਰ ਨਾਲ ਹੋਣ ਜਾ ਰਹੀ ਛੇਵੇਂ ਗੇੜ ਦੀ ਅਹਿਮ ਮੀਟਿੰਗ ਲਈ ਡੱਲੇਵਾਲ ਪ੍ਰਾਈਵੇਟ ਐਂਬੂਲੈਂਸ 'ਚ ਚੰਡੀਗੜ੍ਹ ਲਈ ਹੋਏ ਰਵਾਨਾ
Chandigarh News : ਪ੍ਰਸ਼ਾਸਨ ਵਲੋਂ ਚੰਡੀਗੜ੍ਹ ਜਾਣ ਲਈ ਉਨ੍ਹਾਂ ਨੂੰ ਪ੍ਰਾਈਵੇਟ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ।
Chandigarh News In Punjabi : ਚੰਡੀਗੜ੍ਹ 'ਚ ਅੱਜ ਚ ਕੇਂਦਰ ਦੇ ਨਾਲ ਹੋਣ ਵਾਲੀ ਛੇਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ’ਚ ਸ਼ਾਮਿਲ ਹੋਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਸਮੇਤ ਬਾਕੀ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਚੰਡੀਗੜ੍ਹ ਜਾਣ ਲਈ ਉਨ੍ਹਾਂ ਨੂੰ ਪ੍ਰਾਈਵੇਟ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ।
ਕੇਂਦਰ ਸਰਕਾਰ ਵਲੋਂ ਮੀਟਿੰਗ 'ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਪ੍ਰਹਿਲਾਦ ਜੋਸ਼ੀ ਅਤੇ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਮੀਟਿੰਗ 'ਚ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਹੋਈ ਮੀਟਿੰਗ ਬੇਸਿੱਟਾ ਰਹੀ ਸੀ।
ਖਨੌਰੀ ਮੋਰਚੇ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਅਸੀਂ ਸਰਕਾਰ ਨੂੰ ਅਪੀਲ ਕਰਾਂਗੇ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਤੋਂ ਵਿਚਾਲੇ ਦੇ ਰਸਤੇ ’ਤੇ ਕੋਈ ਸਹਿਮਤੀ ਨਹੀਂ ਹੋਵੇਗੀ, ਸਹਿਮਤੀ ਸਿਰਫ ਕਿਸਾਨਾਂ ਦੀ ਮੰਗ ਐੱਮ. ਐੱਸ. ਪੀ. ਦੇ ਕਾਨੂੰਨ ਨੂੰ ਲੈ ਕੇ ਹੋਵੇਗੀ।
(For more news apart from Dallewal left for Chandigarh in private ambulance important meeting sixth round held with Centre Govt News in Punjabi, stay tuned to Rozana Spokesman)