Punjab School Time Change : ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, 1 ਅਪ੍ਰੈਲ ਤੋਂ ਸਵੇਰੇ 8 ਵਜੇ ਲੱਗਣਗੇ ਸਕੂਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab School Time Change : 28 ਮਾਰਚ ਨੂੰ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ

Changed timings of all schools in Punjab News in punjabi

Changed timings of all schools in Punjab News in punjabi : ਪੰਜਾਬ ਦੇ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। 1 ਅਪ੍ਰੈਲ ਤੋਂ  ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ। ਇਥੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।

ਇਹ ਵੀ ਪੜ੍ਹੋ: Punjab News: ਸਾਬਕਾ ਏਆਈਜੀ ਮਾਲਵਿੰਦਰ ਸਿੱਧੂ ਦੀ ਜ਼ਮਾਨਤ ਪਟੀਸ਼ਨ ਰੱਦ, ਆਨ-ਡਿਊਟੀ ਅਫ਼ਸਰਾਂ ਨੂੰ ਵਿਖਾਇਆ ਸੀ ਆਪਣੇ ਅਹੁਦੇ ਦਾ ਰੌਬ  

ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: Jalandhar News: 12ਵੀਂ ਕਲਾਸ ਦਾ ਪੇਪਰ ਮਾੜਾ ਹੋਣ 'ਤੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ  

ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Changed timings of all schools in Punjab News in punjabi' stay tuned to Rozana Spokesman)