Punjab and Haryana High Court : ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Punjab and Haryana High Court : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦਾਇਰ ਅਰਜ਼ੀ ਕੀਤੀ ਰੱਦ

ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ 

Punjab and Haryana High Court : ਪੰਜਾਬ ਦੇ ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ 'ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਤੁਹਾਨੂੰ ਦੱਸ ਦੇਈਏ ਕਿ ਮਾਣਯੋਗ ਹਾਈ ਕੋਰਟ ਨੇ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਅਦਾਲਤ ਨੇ ਇਸਨੂੰ ਸਵੀਕਾਰ ਕਰ ਲਿਆ ਹੈ।

ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਹਿਲਾ ਕਾਂਸਟੇਬਲ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।

(For more news apart from Dismissed constable Amandeep Kaur gets big blow from High Court News in Punjabi, stay tuned to Rozana Spokesman)