Chandigarh Murder News: ਚੰਡੀਗੜ੍ਹ 'ਚ ਰੰਜਿਸ਼ ਕਾਰਨ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh Murder News: 12ਵੀਂ ਜਮਾਤ ਵਿੱਚ ਪੜ੍ਹਦਾ ਸੀ ਮ੍ਰਿਤਕ

Chandigarh Murder News in punjabi

 Chandigarh Murder News in punjabi: ਚੰਡੀਗੜ੍ਹ ਦੇ ਰਾਮਦਰਬਾਰ ਦੀ ਮੰਡੀ ਗਰਾਊਂਡ ਵਿੱਚ ਰੰਜਿਸ਼ ਕਾਰਨ ਅਣਪਛਾਤੇ ਨੌਜਵਾਨਾਂ ਨੇ ਚਾਕੂ ਨਾਲ ਹਮਲਾ ਕਰਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਫਰਾਰ ਹੋ ਗਏ।

ਮ੍ਰਿਤਕ ਦੀ ਪਛਾਣ ਵਿਵੇਕ ਕੁਮਾਰ (19) ਵਾਸੀ ਰਾਮ ਦਰਬਾਰ ਫੇਜ਼-2 ਵਜੋਂ ਹੋਈ ਹੈ, ਜੋ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਅਤੇ ਹੋਰ ਜਾਂਚ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਿਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਜਾਣਕਾਰੀ ਮੁਤਾਬਕ ਸਰਕਾਰੀ ਸਕੂਲ 'ਚ ਪੜ੍ਹਦਾ ਵਿਵੇਕ ਸ਼ਨੀਵਾਰ ਰਾਤ ਨੂੰ ਆਪਣੇ ਦੋਸਤ ਨਾਲ ਰਾਮਦਰਬਾਰ ਸਥਿਤ ਮੰਡੀ ਗਰਾਊਂਡ 'ਚ ਮੌਜੂਦ ਸੀ। ਵਿਵੇਕ ਦੇ ਨਾਲ ਖੜ੍ਹਾ ਨੌਜਵਾਨ ਉਥੋਂ ਚਲਾ ਗਿਆ ਅਤੇ ਉਹ ਉਥੇ ਇਕੱਲਾ ਆਪਣੇ ਦੋਸਤ ਦਾ ਇੰਤਜ਼ਾਰ ਕਰਨ ਲੱਗਾ।

ਇਸ ਦੌਰਾਨ ਚਾਰ-ਪੰਜ ਨੌਜਵਾਨਾਂ ਨੇ ਆ ਕੇ ਵਿਵੇਕ ਨੂੰ ਫੜ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਨ੍ਹਾਂ 'ਚੋਂ ਇਕ ਨੌਜਵਾਨ ਨੇ ਵਿਵੇਕ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਹਮਲੇ ਵਿਚ ਨੌਜਵਾਨ ਦੀ ਮੌਤ ਹੋ ਗਈ।