Chandigarh ਮਸਲੇ ’ਤੇ ਕੇਂਦਰ ਸਰਕਾਰ ਦਾ U-Turn

ਏਜੰਸੀ

ਖ਼ਬਰਾਂ, ਚੰਡੀਗੜ੍ਹ

ਸਰਦ ਰੁੱਤ ਸੈਸ਼ਨ ਵਿੱਚ ਨਹੀਂ ਲਿਆਂਦਾ ਜਾ ਰਿਹਾ ਕੋਈ ਬਿੱਲ : ਕੇਂਦਰੀ ਗ੍ਰਹਿ ਮੰਤਰਾਲਾ

Central Government's U-Turn on Chandigarh Issue Latest News in Punjabi

Central Government's U-Turn on Chandigarh Issue Latest News in Punjabi ਨਵੀਂ ਦਿੱਲੀ : ਚੰਡੀਗੜ੍ਹ ਮਸਲੇ ’ਤੇ ਕੇਂਦਰ ਸਰਕਾਰ ਦਾ ਯੂ-ਟਰਨ ਮਾਰਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸਪੱਸ਼ਟ ਕੀਤਾ ਕਿ ਸਰਦ ਰੁੱਤ ਸੈਸ਼ਨ ਵਿੱਚ ਚੰਡੀਗੜ੍ਹ ਮਸਲੇ ’ਤੇ ਕੋਈ ਬਿੱਲ ਨਹੀਂ ਲਿਆਂਦਾ ਜਾ ਰਿਹਾ।

ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਕੇਂਦਰ ਸਰਕਾਰ ਦੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਪ੍ਰਸਤਾਵ ਅਜੇ ਵੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਇਸ ਪ੍ਰਸਤਾਵ 'ਤੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਇਹ ਪ੍ਰਸਤਾਵ ਕਿਸੇ ਵੀ ਤਰ੍ਹਾਂ ਚੰਡੀਗੜ੍ਹ ਦੇ ਸ਼ਾਸਨ ਜਾਂ ਪ੍ਰਸ਼ਾਸਕੀ ਢਾਂਚੇ ਨੂੰ ਬਦਲਣ ਦੀ ਕੋਸ਼ਿਸ਼ ਨਹੀਂ ਕਰਦਾ, ਨਾ ਹੀ ਇਸ ਦਾ ਉਦੇਸ਼ ਚੰਡੀਗੜ੍ਹ ਅਤੇ ਪੰਜਾਬ ਜਾਂ ਹਰਿਆਣਾ ਸੂਬਿਆਂ ਵਿਚਕਾਰ ਰਵਾਇਤੀ ਪ੍ਰਬੰਧਾਂ ਨੂੰ ਬਦਲਣ ਦਾ ਹੈ। ਚੰਡੀਗੜ੍ਹ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਢੁਕਵਾਂ ਫ਼ੈਸਲਾ ਲਿਆ ਜਾਵੇਗਾ। ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਚਿੰਤਾ ਦੀ ਲੋੜ ਨਹੀਂ ਹੈ। ਕੇਂਦਰ ਸਰਕਾਰ ਦਾ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਇਸ ਸਬੰਧ ਵਿਚ ਕੋਈ ਬਿੱਲ ਪੇਸ਼ ਕਰਨ ਦਾ ਕੋਈ ਇਰਾਦਾ ਨਹੀਂ ਹੈ।