Chandigarh News: 27 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ

ਏਜੰਸੀ

ਖ਼ਬਰਾਂ, ਚੰਡੀਗੜ੍ਹ

ਮੇਅਰ ਕੁਲਦੀਪ ਕੁਮਾਰ ਹੋਣਗੇ ਰਿਟਰਨਿੰਗ ਅਫ਼ਸਰ

Polls for Chandigarh senior deputy, deputy mayor on February 27

Chandigarh News: ਡਿਪਟੀ ਕਮਿਸ਼ਨਰ ਨੇ ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਦਾ ਐਲਾਨ ਕਰ ਦਿਤਾ ਹੈ।

ਨਵੇਂ ਬਣੇ ਮੇਅਰ ਕੁਲਦੀਪ ਕੁਮਾਰ ਟੀਚਾ ਨੂੰ ਪ੍ਰਿਜਾਈਡਿੰਗ ਅਫ਼ਸਰ ਥਾਪਿਆ ਗਿਆ ਹੈ ਅਤੇ ਚੋਣਾਂ 27 ਫ਼ਰਵਰੀ ਨੂੰ ਸਵੇਰੇ 10 ਵਜੇ ਕਰਵਾਈਆਂ ਜਾਣਗੀਆਂ। ਪ੍ਰਸ਼ਾਸਨ ਨੇ ਇਥੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਸੁਪਰੀਮ ਕੋਰਟ ਵਲੋਂ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨਿਆ ਗਿਆ ਹੈ।

ਪੰਜਾਬ ਮਿਊਂਸਪਲ ਐਕਟ ਅਨੁਸਾਰ, ਕਾਰਪੋਰੇਸ਼ਨ ਨੂੰ ਅਪਣੇ ਚੁਣੇ ਹੋਏ ਮੈਂਬਰਾਂ ਵਿਚੋਂ ਇਕ ਨੂੰ ਚੇਅਰਪਰਸਨ ਵਜੋਂ ਚੁਣਨਾ ਲਾਜ਼ਮੀ ਹੈ, ਜਿਸ ਨੂੰ ਮੇਅਰ ਵਜੋਂ ਜਾਣਿਆ ਜਾਂਦਾ ਹੈ, ਦੂਜੇ ਮੈਂਬਰਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣ ਲਈ ਚੁਣਿਆ ਜਾਂਦਾ ਹੈ। ਪ੍ਰਸ਼ਾਸਨ ਵਲੋਂ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ 27 ਫ਼ਰਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਨਗਰ ਨਿਗਮ ਅਸੈਂਬਲੀ ਹਾਲ ਵਿਚ ਪ੍ਰਧਾਨਗੀ ਅਥਾਰਟੀ ਕੁਲਦੀਪ ਕੁਮਾਰ, (ਮੇਅਰ)ਦੀ ਨਿਗਰਾਨੀ ਵਿਚ ਚੋਣ ਹੋਵੇਗੀ।

ਪ੍ਰਸ਼ਾਸਨ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪੁਲਿਸ ਚੋਣ ਪ੍ਰਕਿਰਿਆ ਦੌਰਾਨ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਢੁਕਵੇਂ ਸੁਰੱਖਿਆ ਉਪਾਅ ਯਕੀਨੀ ਬਣਾਏਗੀ ਤੇ ਸਬੰਧਤ ਅਦਾਲਤੀ ਹੁਕਮਾਂ ਅਤੇ ਵਿਧਾਨਿਕ ਵਿਵਸਥਾਵਾਂ ਦੀ ਪਾਲਣਾ ਕਰਦੇ ਹੋਏ, ਵਿਸਤ੍ਰਿਤ ਚੋਣ ਪ੍ਰਕਿਰਿਆ ਸਕੱਤਰ, ਚੰਡੀਗੜ੍ਹ ਨਗਰ ਨਿਗਮ ਵੱਲੋਂ ਵਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ।

(For more Punjabi news apart from Polls for Chandigarh senior deputy, deputy mayor on February 27, stay tuned to Rozana Spokesman)