ਨਸ਼ਾ ਤਸਕਰਾਂ ਉੱਤੇ ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਕੀਤੀ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

5 ਮੁਲਜ਼ਮ ਕੀਤੇ ਗ੍ਰਿਫ਼ਤਾਰ

Chandigarh Police's Operation Cell takes major action against drug smugglers

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਗਿਆ ਸੀ। ਮੁਲਜ਼ਮ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਸਨ। ਉਨ੍ਹਾਂ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹਨ ਅਤੇ ਉਹ ਉਨ੍ਹਾਂ ਦੇ ਸੰਪਰਕ ਵਿੱਚ ਸਨ।

ਇੱਕ ਗੈਂਗਸਟਰ, ਰਾਹੁਲ ਮੋਟੂਰੀਆ, ਵੈਂਕਟ ਗਰਗ ਨਾਲ ਜੁੜਿਆ ਹੋਇਆ ਹੈ, ਜੋ ਜਨਵਰੀ 2025 ਵਿੱਚ ਅੰਬਾਲਾ ਵਿੱਚ ਬਸਪਾ ਨੇਤਾ ਦੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਹਰਿਆਣਾ ਵਿੱਚ ਉਸਦੇ ਸਿਰ 'ਤੇ 5 ਲੱਖ ਰੁਪਏ ਦਾ ਇਨਾਮ ਹੈ। ਇਸ ਕਾਰਵਾਈ ਵਿੱਚ 190 ਗ੍ਰਾਮ ਹੈਰੋਇਨ, 4.9 ਕਰੋੜ ਰੁਪਏ ਦੀ ਡਰੱਗ ਮਨੀ, ਤਿੰਨ ਪਿਸਤੌਲ, ਦੋ ਕਾਰਤੂਸ, ਇੱਕ ਫਾਰਚੂਨਰ, ਇੱਕ ਵੈਂਟੋ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ।